Vivo U20 ਦੀ ਸੇਲ ਅੱਜ, ਕੈਸ਼ਬੈਕ ਦੇ ਨਾਲ 6000 ਰੁਪਏ ਤਕ ਦਾ ਫਾਇਦਾ

12/09/2019 11:33:32 AM

ਗੈਜੇਟ ਡੈਸਕ– ਘੱਟ ਕੀਮਤ ’ਚ ਦਮਦਾਰ ਬੈਟਰੀ ਅਤੇ ਟ੍ਰਿਪਲ ਰੀਅਰ ਕੈਮਰਾ ਵਰਗੇ ਫੀਚਰਜ਼ ਦੇ ਨਾਲ ਆਉਣ ਵਾਲੇ Vivo U20 ਦੀ ਸੇਲ ਸੋਮਵਾਰ ਨੂੰ ਇਕ ਵਾਰ ਫਿਰ ਹੋਣ ਜਾ ਰਹੀ ਹੈ। ਸਮਾਰਟਫੋਨ ਨੂੰ ਆਨਲਾਈਨ ਸ਼ਾਪਿੰਗ ਵੈੱਬਸਾਈਟ ਐਮਾਜ਼ੋਨ ਇੰਡੀਆ ਅਤੇ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਵੀਵੋ ਇੰਡੀਆ ਤੋਂ ਖਰੀਦਿਆ ਜਾ ਸਕਦਾ ਹੈ। ਇਸ ਸਮਾਰਟਫੋਨ ਨੂੰ ਪਿਛਲੇ ਮਹੀਨੇ ਹੀ ਭਾਰਤ ’ਚ ਲਾਂਚ ਕੀਤਾ ਗਿਆਸੀ। Vivo U20 ’ਚ ਸਨੈਪਡ੍ਰੈਗਨ 675 SoC ਪ੍ਰੋਸੈਸਰ ਅਤੇ 5,000mAh ਦੀ ਬੈਟਰੀ ਦਿੱਤੀ ਗਈ ਹੈ। 

Vivo U20 ਦੀ ਕੀਮਤ ਤੇ ਆਫਰਜ਼
ਇਹ ਸਮਾਰਟਫੋਨ ਦੋ ਵੇਰੀਐਂਟ ’ਚ ਆਉਂਦਾ ਹੈ- 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਅਤੇ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ। 4 ਜੀ.ਬੀ. ਰੈਮ ਵਾਲੇ ਵੇਰੀਐਂਟ ਦੀ ਕੀਮਤ 10,990 ਰੁਪਏ ਹੈ, ਜਦਕਿ 6 ਜੀ.ਬੀ. ਰੈਮ ਵਾਲੇ ਵੇਰੀਐਂਟ ਦੀ ਕੀਮਤ 11,990 ਰੁਪਏ ਹੈ। Vivo U20 ਨੂੰ ਖਰੀਦਣ ’ਤੇ ਐਮਾਜ਼ੋਨ ਇੰਡੀਆ ਐੱਚ.ਡੀ.ਐੱਫ.ਸੀ. ਕਾਰਡ ਧਾਰਕਾਂ ਨੂੰ 5 ਫੀਸਦੀ ਦਾ ਕੈਸ਼ਬੈਕ ਆਫਰ ਕਰ ਰਹੀ ਹੈ। ਇਸ ਤੋਂ ਇਲਾਵਾ ਨੋ-ਕਾਸਟ ਈ.ਐੱਮ.ਆਈ. ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਇੰਨਾ ਹੀ ਨਹੀਂ, ਜਿਓ ਗਾਹਕਾਂ ਨੂੰ 6000 ਰੁਪਏ ਤਕ ਦਾ ਫਾਇਦਾ ਵੀ ਮਿਲ ਰਿਹਾ ਹੈ। 

Vivo U20 ਦੇ ਫੀਚਰਜ਼
ਇਸ ਫੋਨ ’ਚ 6.53 ਇੰਚ ਦੀ ਫੁਲ-ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਗਈ ਹੈ, ਜਿਸ ਦਾ ਰੈਜ਼ੋਲਿਊਸ਼ਨ 1080x2340 ਪਿਕਸਲ ਹੈ। ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਵਿਚ Sony IMX499 ਸੈਂਸਰ ਦੇ ਨਾਲ 16 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 8 ਮੈਗਾਪਿਕਸਲ ਦਾ ਵਾਈਡ-ਐਂਗਲ ਲੈੱਨਜ਼ ਅਤੇ ਇਕ 2 ਮੈਗਾਪਿਕਸਲ ਦਾ ਮੈਕ੍ਰੋ ਕੈਮਰਾ ਦਿੱਤਾ ਗਿਆ ਹੈ। ਸੈਲਫੀ ਲਈ ਫੋਨ ’ਚ 16 ਮੈਗਾਪਿਕਸਲ ਦਾ ਕੈਮਰਾ ਮਿਲੇਗਾ। ਇਸ ਵਿਚ 5,000mAh ਦੀ ਬੈਟਰੀ ਦਿੱਤੀ ਗਈ ਹੈ ਜੋ ਡਿਊਲ ਇੰਜਣ ਫਾਸਟ ਚਾਰਜਿੰਗ ਤਕਨੀਕ ਨਾਲ ਆਉਂਦੀ ਹੈ। ਫੋਨ ਦੇ ਰਿਟੇਲ ਬਾਕਸ ’ਚ 18 ਵਾਟ ਦਾ ਚਾਰਜਰ ਦਿੱਤਾ ਜਾ ਰਿਹਾ ਹੈ।