4 ਕੈਮਰਿਆਂ ਵਾਲਾ Vivo V20 SE ਸਮਾਰਟਫੋਨ ਲਾਂਚ, ਜਾਣੋ ਕੀਮਤ ਤੇ ਫੀਚਰਜ਼

11/02/2020 3:37:31 PM

ਗੈਜੇਟ ਡੈਸਕ– ਵੀਵੋ ਦਾ ਨਵਾਂ ਸਮਾਰਟਫੋਨ Vivo V20 SE ਭਾਰਤ ’ਚ ਲਾਂਚ ਹੋ ਗਿਆ ਹੈ। ਇਹ ਫੋਨ 8 ਜੀ.ਬੀ. ਰੈਮ ਅਤੇ 128 ਜੀ.ਬੀ. ਸਟੋਰੇਜ ਨਾਲ ਆਉਂਦਾ ਹੈ। ਕੰਪਨੀ ਨੇ ਇਸ ਦੀ ਕੀਮਤ 20,990 ਰੁਪਏ ਰੱਖੀ ਹੈ। ਫੋਨ ਦੋ ਰੰਗਾਂ ’ਚ ਲਾਂਚ ਕੀਤਾ ਗਿਆ ਹੈ। ਇਸ ਫੋਨ ਦੀ ਸੇਲ 3 ਨਵੰਬਰ ਤੋਂ ਸ਼ੁਰੂ ਹੋਵੇਗੀ। ਸ਼ੁਰੂਆਤ ’ਚ ਕੰਪਨੀ ਇਸ ਫੋਨ ਨੂੰ ਆਕਰਸ਼ਕ ਲਾਂਚ ਆਫਰ ਨਾਲ ਮੁਹੱਈਆ ਕਰਵਾਉਣ ਵਾਲੀ ਹੈ। 

Vivo V20 SE ਦੇ ਫੀਚਰਜ਼
ਫੋਨ ’ਚ 1080x2400 ਪਿਕਸਲ ਨਾਲ 6.44 ਇੰਚ ਦੀ ਫੁਲ ਐੱਚ.ਡੀ. ਪਲੱਸ ਅਮੋਲੇਡ ਡਿਸਪਲੇਅ ਦਿੱਤੀ ਗਈ ਹੈ। ਡਿਊਲ ਸਿਮ ਸੁਪੋਰਟ ਅਤੇ 8 ਜੀ.ਬੀ. ਰੈਮ ਵਾਲੇ ਇਸ ਫੋਨ ’ਚ ਕੁਆਲਕਾਮ ਸਨੈਪਡ੍ਰੈਗਨ 665 SoC ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ਦੀ ਇੰਟਰਨਲ ਮੈਂਮਰੀ 128 ਜੀ.ਬੀ. ਹੈ ਜਿਸ ਨੂੰ 1 ਟੀਬੀ ਤਕ ਵਧਾਇਆ ਵੀ ਜਾ ਸਕਦਾ ਹੈ। 

ਫੋਟੋਗ੍ਰਾਫੀ ਲਈ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਹੈ। ਇਨ੍ਹਾਂ ’ਚ 48 ਮੈਗਾਪਿਕਸਲ ਦਾ ਮੇਨ ਸੈਂਸਰ ਹੈ। ਇਸ ਤੋਂ ਇਲਾਵਾ ਇਕ 8 ਮੈਗਾਪਿਕਸਲ ਦਾ ਵਾਈਡ-ਐਂਗਲ ਲੈੱਨਜ਼ ਅਤੇ ਇਕ 2 ਮੈਗਾਪਿਕਸਲ ਦਾ ਬੋਕੇ ਲੈੱਨਜ਼ ਦਿੱਤਾ ਗਿਆ ਹੈ। ਸੈਲਫੀ ਲਈ ਇਸ ਫੋਨ ’ਚ 32 ਮੈਗਾਪਿਕਸਲ ਦਾ ਕੈਮਰਾ ਲੱਗਾ ਹੈ ਜੋ ਡਿਸਪਲੇਅ ਨੌਚ ਦੇ ਅੰਦਰ ਮੌਜੂਦ ਹੈ। 

ਫੋਨ ਨੂੰ ਪਾਵਰ ਦੇਣ ਲਈ ਇਸ ਵਿਚ 4,100mAh ਦੀ ਬੈਟਰੀ ਲੱਗੀ ਹੈ ਜੋ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। ਇੰਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਵਾਲੇ ਇਸ ਫੋਨ ’ਚ ਕੁਨੈਕਟੀਵਿਟੀ ਲਈ 4G LTE, Wi-Fi, ਬਲੂਟੂਥ 5.0, ਜੀ.ਪੀ.ਐੱਸ./ਏ-ਜੀ.ਪੀ.ਐੱਸ., ਐੱਫ.ਐੱਮ. ਰੇਡੀਓ ਅਤੇ ਯੂ.ਐੱਸ.ਬੀ. ਟਾਈਪ-ਸੀ ਪੋਰਟ ਵਰਗੇ ਆਪਸ਼ਨ ਦਿੱਤੇ ਗਏ ਹਨ। ਆਪਰੇਟਿੰਗ ਸਿਸਟਮ ਦੀ ਗੱਲ ਕਰੀਏ ਤਾਂ ਇਹ ਫੋਨ ਐਂਡਰਾਇਡ 10 ’ਤੇ ਬੇਸਡ Funtouch OS ’ਤੇ ਕੰਮ ਕਰਦਾ ਹੈ। 

Rakesh

This news is Content Editor Rakesh