ਸ਼ਾਨਦਾਰ ਫੀਚਰਜ਼ ਨਾਲ Vivo Y30 ਭਾਰਤ ’ਚ ਲਾਂਚ, ਜਾਣੋ ਕੀਮਤ ਤੇ ਫੀਚਰਜ਼

07/03/2020 5:33:49 PM

ਗੈਜੇਟ ਡੈਸਕ– ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਨੇ ਬਿਨ੍ਹਾਂ ਕਿਸੇ ਈਵੈਂਟ ਦੇ ਆਪਣਾ ਨਵਾਂ ਸਮਾਰਟਫੋਨ Vivo Y30 ਭਾਰਤ ’ਚ ਲਾਂਚ ਕਰ ਦਿੱਤਾ ਹੈ। ਇਹ ਸਮਾਰਟਫੋਨ ਈ-ਕਾਮਰਸ ਵੈੱਬਸਾਈਟ ਫਲਿਪਕਾਰਟ ’ਤੇ ਵਿਕਰੀ ਲਈ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਵਿਕਰੀ ਸ਼ੁੱਕਰਵਾਰ ਯਾਨੀ ਅੱਜ ਰਾਤ ਨੂੰ 8 ਵਜੇ ਸ਼ੁਰੂ ਹੋਵੇਗੀ। ਇਹ ਸਮਾਰਟਫੋਨ ਫਲਿਪਕਾਰਟ ’ਤੇ ਕੀਮਤ ਅਤੇ ਪੇਸ਼ਕਸ਼ ਨਾਲ ਲਿਸਟ ਹੋ ਗਿਆ ਹੈ। ਦੱਸ ਦੇਈਏ ਕਿ ਭਾਰਤ ਤੋਂ ਪਹਿਲਾਂ Vivo Y30 ਨੂੰ ਮਲੇਸ਼ੀਆ ’ਚ ਲਾਂਚ ਕੀਤਾ ਜਾ ਚੁੱਕਾ ਹੈ। 

ਕੀਮਤ ਤੇ ਪੇਸ਼ਕਸ਼
Vivo Y30 ਭਾਰਤੀ ਬਾਜ਼ਾਰ ’ਚ ਨੀਲੇ ਅਤੇ ਕਾਲੇ ਦੋ ਰੰਗਾਂ ’ਚ ਮੁਹੱਈਆ ਕਰਵਾਇਆ ਜਾਵੇਗਾ। ਇਸ ਦੀ ਕੀਮਤ 14,990 ਰੁਪਏ ਹੈ ਅਤੇ ਇਸ ਨੂੰ ਇਕ ਹੀ ਸਟੋਰੇਜ ਮਾਡਲ ’ਚ ਲਾਂਚ ਕੀਤਾ ਗਿਆ ਹੈ। ਇਸ ਵਿਚ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਦਿੱਤੀ ਗਈ ਹੈ। ਫੋਨ ਦੇ ਨਾਲ ਮਿਲਣ ਵਾਲੇ ਪੇਸ਼ਕਸ਼ ਦੀ ਗੱਲ ਕਰੀਏ ਤਾਂ ਫਲਿਪਕਾਰਟ ’ਤੇ ਐਕਸਿਸ ਬੈਂਕ ਬਜ਼ ਕ੍ਰੈਡਿਟ ਕਾਰਡ ਤੋਂ ਸਮਾਰਟਫੋਨ ਖਰੀਦਣ ’ਤੇ 10 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਹਿਲੀ ਯੂ.ਪੀ.ਆਈ. ਟ੍ਰਾਂਜੈਕਸ਼ਨ ’ਤੇ 30 ਰੁਪਏ ਦੀ ਛੋਟ ਮਿਲੇਗੀ। ਇਸ ਸਮਾਰਟਫੋਨ ਨੂੰ ਨੋ-ਕਾਸਟ ਈ.ਐੱਮ.ਆਈ. ਆਪਸ਼ਨ ਨਾਲ ਵੀ ਖਰੀਦਿਆ ਜਾ ਸਕਦਾ ਹੈ। 

ਫੋਨ ਦੇ ਫੀਚਰਜ਼
Vivo Y30 ’ਚ ਡਿਊਲ ਸਿਮ ਸੁਪੋਰਟ ਦਿੱਤੀ ਗਈ ਹੈ। ਐਂਡਰਾਇਡ 10 ਆਪਰੇਟਿੰਗ ਸਿਸਟਮ ’ਤੇ ਅਧਾਰਿਤ ਇਸ ਸਮਾਰਟਫੋਨ ’ਚ 6.47 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਗਈ ਹੈ। ਇਸ ਦਾ ਸਕਰੀਨ ਰੈਜ਼ੋਲਿਊਸ਼ਨ 1560x720 ਪਿਕਸਲ ਹੈ। ਫੋਨ ਨੂੰ ਮੀਡੀਆਟੈੱਕ ਹੇਲੀਓ ਪੀ35 ਚਿਪਸੈੱਟ ਨਾਲ ਪੇਸ਼ ਕੀਤਾ ਗਿਆ ਹੈ। ਇਸ ਦੀ ਸਟੋਰੇਜ ਨੂੰ ਮੈਮਰੀ ਕਾਰਡ ਦੀ ਮਦਦ ਨਾਲ 256 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। 

ਫੋਟੋਗ੍ਰਾਫੀ ਲਈ ਫੋਨ ਦੇ ਰੀਅਰ ’ਚ ਕਵਾਡ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਫੋਨ ਦਾ ਮੇਨ ਸੈਂਸਰ 13 ਮੈਗਾਪਿਕਸਲ ਦਾ ਹੈ, ਜਦਕਿ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਲੈੱਨਜ਼, 2 ਮੈਗਾਪਿਕਸਲ ਦਾ ਡੈਪਥ ਸੈਂਸਰ ਅਤੇ 2 ਮੈਗਾਪਿਕਸਲ ਦਾ ਹੋਰ ਸੈਂਸਰ ਮੌਜੂਦ ਹੈ। ਫੋਨ ’ਚ ਏ.ਆਈ. ਸੁਪੋਰਟ ਨਾਲ 8 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਪਾਵਰ ਬੈਕਅਪ ਲਈ ਫੋਨ ’ਚ 5,000mAh ਦੀ ਬੈਟਰੀ ਮਿਲੇਗੀ। ਫੋਨ ਦੇ ਬੈਕ ਪੈਨਲ ’ਤੇ ਫਿੰਗਰਪ੍ਰਿੰਟ ਸੈਂਸਰ ਵੀ ਮੌਜੂਦ ਹੈ। 


Rakesh

Content Editor

Related News