Vivo ਨੇ ਆਕਟਾ-ਕੋਰ ਪ੍ਰੋਸੈਸਰ ਦੇ ਨਾਲ ਲਾਂਚ ਕੀਤਾ ਨਵਾਂ ਸਮਾਰਟਫੋਨ
Wednesday, Oct 05, 2016 - 04:44 PM (IST)
ਜਲੰਧਰ- ਚੀਨ ਦੀ ਮੋਬਾਇਲ ਫੋਨ ਨਿਰਮਾਤਾ ਕੰਪਨੀ Vivo ਨੇ ਅੱਜ ਨਵਾਂ Y55L ਸਮਾਰਟਫੋਨ ਲਾਂਚ ਕਰ ਦਿੱਤਾ ਹੈ ਜਿਸ ਵਿਚ ਕੰਪਨੀ ਨੇ 5.2-ਇੰਚ ਦੀ ਐੱਚ.ਡੀ. ਡਿਸਪਲੇ ਅਤੇ 1.4 ਗੀਗਾਹਰਟਜ਼ ਸਨੈਪਡ੍ਰੈਗਨ 430 ਆਕਟਾ-ਕੋਰ ਪ੍ਰੋਸੈਸਰ ਦਿੱਤਾ ਹੈ। ਐਂਡ੍ਰਾਇਡ ਮਾਰਸ਼ਮੈਲੋ ''ਤੇ ਕੰਮ ਕਰਨ ਵਾਲੇ ਇਸ ਸਮਾਰਟਫੋਨ ਦੀ ਕੀਮਤ 11,980 ਰੁਪਏ ਰੱਖੀ ਗਈ ਹੈ। ਇਸ ਸਮਾਰਟਫੋਨ ''ਚ 8 ਮੈਗਾਪਿਕਸਲ ਦਾ ਰੇਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ।
ਮੈਮਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਸਮਾਰਟਫੋਨ ''ਚ 2ਜੀ.ਬੀ. ਰੈਮ ਦੇ ਨਾਲ 16ਜੀ.ਬੀ. ਇੰਟਰਨਲ ਮੈਮਰੀ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 128ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ। 2650 ਐੱਮ.ਏ.ਐੱਚ. ਦੀ ਬੈਟਰੀ ਦੇ ਨਾਲ ਇਸ ਡੁਅਲ ਸਿਮ 4ਜੀ ਸਮਾਰਟਫੋਨ ''ਚ ਵਾਈ-ਫਾਈ (VGA), ਐਡ੍ਰੀਨੋ 505 ਗ੍ਰਾਫਿਕਸ ਪ੍ਰੋਸੈਸਰ, ਬਲੂਟੁਥ 4.1, ਜੀ.ਪੀ.ਐੱਸ. ਅਤੇ ਵਾਈ-ਫਾਈ ਹਾਟਸਪਾਟ ਵਰਗੇ ਫੀਚਰਸ ਮੌਜੂਦ ਹਨ।
