50MP ਕੈਮਰਾ ਤੇ 44W ਫਾਸਟ ਚਾਰਜਿੰਗ ਸਪੋਰਟ ਨਾਲ ਵੀਵੋ ਦਾ ਨਵਾਂ ਫੋਨ ਲਾਂਚ
Friday, Nov 12, 2021 - 02:59 PM (IST)
ਗੈਜੇਟ ਡੈਸਕ– ਵੀਵੋ ਨੇ ਆਪਣੀ Y-ਸੀਰੀਜ਼ ਦੇ ਨਵੇਂ ਸਮਾਰਟਫੋਨ Vivo Y76s ਨੂੰ ਲਾਂਚ ਕੀਤਾ ਹੈ। ਇਸ ਨਵੇਂ ਵੀਵੋ ਫੋਨ ’ਚ 50 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ ਦਿੱਤਾ ਗਿਆ ਹੈ। ਨਾਲ ਹੀ ਇਥੇ 44 ਵਾਟ ਫਾਸਟ ਚਾਰਜਿੰਗ ਦਾ ਸਪੋਰਟ ਵੀ ਦਿੱਤਾ ਗਿਆ ਹੈ। ਇਸ ਨਵੇਂ ਫੋਨ ਨੂੰ ਆਕਟਾ-ਕੋਰ ਮੀਡੀਆਟੈੱਕ ਡਾਈਮੈਂਸਿਟੀ 810 ਪ੍ਰੋਸੈਸਰ ਨਾਲ ਉਤਾਰਿਆ ਗਿਆ ਹੈ।
Vivo Y76s ਦੇ 8 ਜੀ.ਬੀ. ਰੈਮ+128 ਜੀ.ਬੀ.ਸਟੋਰੇਜ ਮਾਡਲ ਦੀ ਕੀਮਤ CNY 1,799 (ਕਰੀਬ 20,800 ਰੁਪਏ) ਅਤੇ 8 ਜੀ.ਬੀ. ਰੈਮ+256 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ CNY 1,999 (ਕਰੀਬ 23,200 ਰੁਪਏ) ਰੱਖੀ ਗਈ ਹੈ। ਇਸ ਨੂੰ ਗਲੈਕਸੀ ਬਲੂ, ਸਟਾਰ ਡਾਇਮੰਡ ਵਾਈ ਅਤੇ ਸਟਾਰੀ ਨਾਈਟ ਬਲੈਕ ਰੰਗ ’ਚ ਪੇਸ਼ ਕੀਤਾ ਗਿਆ ਹੈ। ਫਿਲਹਾਲ ਇਸਦੀ ਗਲੋਬਲ ਲਾਂਚਿੰਗ ਨੂੰ ਲੈ ਕੇ ਜਾਣਕਾਰੀ ਨਹੀਂ ਦਿੱਤੀ ਗਈ।
Vivo Y76s ਦੇ ਫੀਚਰਜ਼
ਡਿਊਲ ਸਿਮ ਸਪੋਰਟ ਵਾਲਾ ਇਹ ਸਮਾਰਟਫੋਨ ਐਂਡਰਾਇਡ 11 ਬੇਸਡ ਓਰਿਜਿਨ ਓ.ਐੱਸ. 1.0 ’ਤੇ ਚਲਦਾ ਹੈ ਅਤੇ ਇਸ ਵਿਚ 6.58 ਇੰਚ ਦੀ ਫੁਲ-ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਗਈ ਹੈ। ਇਸ ਵਿਚ 8GB LPDDR4x ਰੈਮ ਦੇ ਨਾਲ ਮੀਡੀਆਟੈੱਕ ਡਾਈਮੈਂਸਿਟੀ 810 ਪ੍ਰੋਸੈਸਰ ਦਿੱਤਾ ਗਿਆ ਹੈ।
ਫੋਟੋਗ੍ਰਾਫੀ ਲਈ ਫੋਨ ਦੇ ਰੀਅਰ ’ਚ 50 ਮੈਗਾਪਿਕਸਲ ਦਾ ਕੈਮਰਾ ਅਤੇ 2 ਮੈਗਾਪਿਕਸਲ ਮੈਕ੍ਰੋ ਲੈੱਨਜ਼ ਦਿੱਤਾ ਗਿਆ ਹੈ। ਸੈਲਫੀ ਲਈ ਫੋਨ ਦੇ ਫਰੰਟ ’ਚ 8 ਮੈਗਾਪਿਕਸਲ ਦਾ ਕੈਮਰਾ ਹੈ। ਇਸਦੀ ਇੰਟਰਨਲ ਸਟੋਰੇਜ ਨੂੰ ਮੈਮਰੀ ਕਾਰਡ ਰਾਹੀਂ 1 ਟੀ.ਬੀ. ਤਕ ਵਧਾਇਆ ਜਾ ਸਕਦਾ ਹੈ। ਫਿੰਗਰਪ੍ਰਿੰਟ ਸੈਂਸਰ ਇਥੇ ਸਾਈਡ ਮਾਊਂਟੇਡ ਹੈ। ਫੋਨ ’ਚ 44 ਵਾਟ ਫਾਸਟ ਚਾਰਜਿੰਗ ਸਪੋਰਟ ਦੇ ਨਾਲ 4,100mAh ਦੀ ਬੈਟਰੀ ਦਿੱਤੀ ਗਈ ਹੈ।