Vivo Y77e t1 version ਨਵੇਂ ਅਵਤਾਰ ’ਚ ਲਾਂਚ, ਮਿਲਦਾ ਹੈ Dimensity 810 ਪ੍ਰੋਸੈਸਰ

08/19/2022 4:05:25 PM

ਗੈਜੇਟ ਡੈਸਕ– ਸਮਾਰਟਫੋਨ ਬ੍ਰਾਂਡ ਵੀਵੋ ਨੇ ਆਪਣੇ ਨਵੇਂ ਫੋਨ Vivo Y77e (t1 version) ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਫਿਲਹਾਲ ਘਰੇਲੂ ਬਾਜ਼ਾਰ ’ਚ ਹੀ ਪੇਸ਼ ਕੀਤਾ ਗਿਆ ਹੈ। ਇਸਤੋਂ ਪਹਿਲਾਂ Vivo Y77e 5G ਨੂੰ ਪਿਛਲੇ ਮਹੀਨੇ ਹੀ ਲਾਂਚ ਕੀਤਾ ਗਿਆ ਸੀ। ਫੋਨ ’ਚ MediaTek Dimensity 810 ਪ੍ਰੋਸੈਸਰ ਦਿੱਤਾ ਗਿਆ ਹੈ। 

Vivo Y77e (t1 version) ਦੀ ਕੀਮਤ
Vivo Y77e (t1 version) ਨੂੰ ਤਿੰਨ ਕਲਰ ਆਪਸ਼ਨ ਕ੍ਰਿਸਟਲ ਬਲੈਕ, ਕ੍ਰਿਸਟਲ ਪੋਡਰ ਅਤੇ ਬਲਿਊ ’ਚ ਬਾਜ਼ਾਰ ’ਚ ਪੇਸ਼ ਕੀਤਾ ਗਿਆ ਹੈ। ਇਸ ਫੋਨ ਨੂੰ ਸਿੰਗਲ ਸਟੋਰੇਜ ਵੇਰੀਐਂਟ ’ਚ ਲਾਂਚ ਕੀਤਾ ਗਿਆ ਹੈ। ਫੋਨ ਦੇ 8 ਜੀ.ਬੀ. ਰੈਮ+256 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 1,799 ਯੁਆਨ (ਕਰੀਬ 21,000 ਰੁਪਏ) ਹੈ। ਇਸਨੂੰ ਵੀਵੋ ਚਾਈਨਾ ਦੀ ਅਧਿਕਾਰਤ ਵੈੱਬਸਾਈਟ ’ਤੇ ਲਿਸਟ ਕੀਤਾ ਗਿਆ ਹੈ। 

Vivo Y77e (t1 version) ਦੇ ਫੀਚਰਜ਼
Vivo Y77e (t1 version) ’ਚ 6.58 ਇੰਚ ਦੀ ਫੁਲ ਐੱਚ.ਡੀ. ਪਲੱਸ ਆਈ.ਪੀ.ਐੱਸ. ਐੱਲ.ਸੀ.ਡੀ. ਡਿਸਪਲੇਅ ਵੇਖਣ ਨੂੰ ਮਿਲਦੀ ਹੈ ਜੋ 60Hz ਰਿਫ੍ਰੈਸ਼ ਰੇਟ ਅਤੇ 1080x2408 ਪਿਕਸਲ ਰੈਜ਼ੋਲਿਊਸ਼ਨ ਨਾਲ ਆਉਂਦੀ ਹੈ। ਫੋਨ ਐਂਡਰਾਇਡ 12 ਆਧਾਰਿਤ OriginOS ਦੇ ਲੇਟੈਸਟ ਵਰਜ਼ਨ ਨਾਲ ਆਉਂਦਾ ਹੈ। ਇਸ ਵਿਚ ਮੀਡੀਆਟੈੱਕ ਡਾਈਮੈਂਸਿਟੀ 810 ਪ੍ਰੋਸੈਸਰ ਮਿਲਦਾ ਹੈ। ਫੋਨ ’ਚ ਸਕਿਓਰਿਟੀ ਲਈ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਵੀ ਮਿਲਦਾ ਹੈ। 

ਫੋਨ ’ਚ ਡਿਊਲ ਰੀਅਰ ਕੈਮਰਾ ਸੈੱਟਅਪ ਮਿਲਦਾ ਹੈ, ਇਸਦਾ ਪ੍ਰਾਈਮਰੀ ਕੈਮਰਾ 50 ਮੈਗਾਪਿਕਸਲ ਦਾ ਹੈ। ਦੂਜਾ ਕੈਮਰਾ 2 ਮੈਗਾਪਿਕਸਲ ਦਾ ਹੈ। ਸੈਲਫੀ ਲਈ ਫੋਨ ’ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। 

Vivo Y77e (t1 version) ’ਚ 5000mAh ਦੀ ਬੈਟਰੀ ਮਿਲਦੀ ਹੈ ਜੋ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਫੋਨ ’ਚ ਕੁਨੈਕਟੀਵਿਟੀ ਲਈ ਐਕਸਲੈਰੋਮੀਟਰ, ਜਾਇਰੋਸਕੋਪ ਅਤੇ ਪ੍ਰਾਕਸੀਮਿਟੀ ਸੈਂਸਰ ਮਿਲਦੇ ਹਨ। ਫੋਨ ’ਚ 4G LTE, Wi-Fi, ਬਲੂਟੁੱਥ v5.1, GPS/A-GPS, FM ਰੇਡੀਓ, 3.5mm ਜੈੱਕ ਅਤੇ ਯੂ.ਐੱਸ.ਬੀ. ਟਾਈਪ-ਸੀ ਪੋਰਟ ਵੀ ਮਿਲਦਾ ਹੈ। 


Rakesh

Content Editor

Related News