WhatsApp ਦੀ ਵੱਡੀ ਕਾਰਵਾਈ, 22 ਲੱਖ ਤੋਂ ਜ਼ਿਆਦਾ ਭਾਰਤੀਆਂ ਦੇ ਅਕਾਊਂਟ ਕੀਤੇ ਬੈਨ

Tuesday, Nov 02, 2021 - 04:12 PM (IST)

WhatsApp ਦੀ ਵੱਡੀ ਕਾਰਵਾਈ, 22 ਲੱਖ ਤੋਂ ਜ਼ਿਆਦਾ ਭਾਰਤੀਆਂ ਦੇ ਅਕਾਊਂਟ ਕੀਤੇ ਬੈਨ

ਗੈਜੇਟ ਡੈਸਕ– ਫੇਸਬੁੱਕ ਦੀ ਮਲਕੀਅਤ ਵਾਲੇ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਨੇ ਸੋਮਵਾਰ ਨੂੰ ਆਪਣੀ ਨਵੀਂ ਅਨੁਪਾਲਨ ਰਿਪੋਰਟ ਜਾਰੀ ਕੀਤੀ। ਇਸ ਵਿਚ ਦੱਸਿਆ ਗਿਆ ਹੈ ਕਿ ਕੰਪਨੀ ਨੇ ਸਤੰਬਰ ਮਹੀਨੇ ’ਚ 22 ਲੱਖ, 9 ਹਜ਼ਾਰ ਭਾਰਤੀ ਵਟਸਐਪ ਅਕਾਊਂਟ ਨੂੰ ਬੈਨ ਕੀਤਾ ਹੈ। ਰਿਪੋਰਟ ਮੁਤਾਬਕ, ਇਸ ਮਹੀਨੇ ਕੰਪਨੀ ਨੂੰ 560 ਸ਼ਿਕਾਇਤਾਂ ਮਿਲੀਆਂ ਸਨ। 

ਇਹ ਵੀ ਪੜ੍ਹੋ– WhatsApp ’ਚ ਆਇਆ ਨਵਾਂ ਫੀਚਰ, ਹੁਣ ਆਈਫੋਨ ਤੋਂ ਸਿੱਧਾ ਐਂਡਰਾਇਡ ’ਤੇ ਟ੍ਰਾਂਸਫਰ ਕਰ ਸਕੋਗੇ ਚੈਟ

ਕੰਪਨੀ ਦੇ ਬੁਲਾਰੇ ਨੇ ਕਿਹਾ ਕਿ ਐਂਡ-ਟੂ-ਐਂਡ ਐਨਕ੍ਰਿਪਟਿਡ ਮੈਸੇਜਿੰਗ ਸੇਵਾਵਾਂ ’ਚ ਦੁਰਵਰਤੋਂ ਨੂੰ ਰੋਕਣ ’ਚ ਵਟਸਐਪ ਸਭ ਤੋਂ ਅੱਗੇ ਹੈ। ਬੀਤੇ ਸਾਲਾਂ ਦੌਰਾਨ ਆਪਣੇ ਯੂਜ਼ਰਸ ਦੀ ਸੁਰੱਖਿਆ ਲਈ ਅਸੀਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), ਵਿਸ਼ਵ ਪੱਧਰੀ ਤਕਨਾਲੋਜੀਆਂ, ਡਾਟਾ ਸਾਇੰਟਿਸਟ ਅਤੇ ਮਾਹਿਰਾਂ ’ਚ ਲਗਾਤਾਰ ਨਿਵੇਸ਼ ਕਰਦੇ ਰਹੇ ਹਨ। 

ਬੁਲਾਰੇ ਨੇ ਕਿਹਾ ਕਿ ਇਸ ਉਪਭੋਗਤਾ ਸੁਰੱਖਿਆ ਰਿਪੋਰਟ ’ਚ ਯੂਜ਼ਰਸ ਦੀਆਂ ਸ਼ਿਕਾਇਤਾਂ ਅਤੇ ਵਟਸਐਪ ਵਲੋਂ ਉਸ ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵਟਸਐਪ ਨੇ ਕਿਹਾ ਸੀ ਕਿ 95 ਫੀਸਦੀ ਬੈਨ ਦਾ ਕਾਰਨ ਆਟੋਮੇਟਿਡ ਜਾਂ ਬਲਕ ਮੈਸੇਜਿੰਗ ਦੀ ਦੁਰਵਰਤੋਂ ਕਰਨਾ ਸੀ। 

ਇਹ ਵੀ ਪੜ੍ਹੋ– ਫੇਸਬੁੱਕ ਤੋਂ ਬਾਅਦ ਹੁਣ ਵਟਸਐਪ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਯੂਜ਼ਰਸ ’ਤੇ ਕੀ ਪਵੇਗਾ ਅਸਰ

ਪੂਰੀ ਦੁਨੀਆ ’ਚ ਹਰ ਮਹੀਨੇ ਔਸਤਨ ਇੰਨੇ ਅਕਾਊਂਟ ਬੰਦ ਕਰਦਾ ਹੈ ਵਟਸਐਪ
ਰਿਪੋਰਟ ਮੁਤਾਬਕ, ਵਟਸਐਪ ਆਪਣੇ ਪਲੇਟਫਾਰਮ ਦੀ ਦੁਰਵਰਤੋਂ ਹੋਣ ਤੋਂ ਬਚਣ ਲਈ ਹਰ ਮਹੀਨੇ ਪੂਰੀ ਦੁਨੀਆ ’ਚ ਔਸਤਨ 80 ਲੱਖ ਅਕਾਊਂਟ ਬੰਦ ਕਰਦਾ ਹੈ। ਅਨੁਪਾਲਨ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਸਤੰਬਰ ਮਹੀਨੇ ’ਚ ਕੰਪਨੀ ਨੂੰ ਆਪਣੇ ਉਪਭੋਗਤਾਵਾਂ ਤੋਂ ਮਿਲੀਆਂ 560 ਸ਼ਿਕਾਇਤਾਂ ਦੇ ਆਧਾਰ ’ਤੇ 51 ਖਾਤਿਆਂ ’ਤੇ ਕਾਰਵਾਈ ਕੀਤੀ ਗਈ। 

ਇਹ ਵੀ ਪੜ੍ਹੋ– ਗੂਗਲ ਨੇ ਪਲੇਅ ਸਟੋਰ ਤੋਂ ਹਟਾਏ ਇਹ 151 ਖ਼ਤਰਨਾਕ Apps, ਫੋਨ ’ਚੋਂ ਵੀ ਤੁਰੰਤ ਕਰੋ ਡਿਲੀਟ


author

Rakesh

Content Editor

Related News