Zopo ਨੇ ਲਾਂਚ ਕੀਤਾ Color F5 ਸਮਾਰਟਫੋਨ, ਜਾਣੋ ਫੀਚਰਜ਼

Thursday, Oct 20, 2016 - 01:47 PM (IST)

Zopo ਨੇ ਲਾਂਚ ਕੀਤਾ Color F5 ਸਮਾਰਟਫੋਨ, ਜਾਣੋ ਫੀਚਰਜ਼
ਜਲੰਧਰ- ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਜ਼ੋਪੋ ਨੇ ਕਲਰ ਸੀਰੀਜ਼ ''ਚ ਆਪਣਾ ਨਵਾਂ ਸਮਾਰਟਫੋਨ ਕਲਰ ਐੱਫ5 ਲਾਂਚ ਕੀਤਾ ਹੈ ਜਿਸ ਦੀ ਕੀਮਤ 10,590 ਰੁਪਏ ਦੱਸੀ ਗਈ ਹੈ। ਇਸ ਨੂੰ ਜਲਦੀ ਹੀ ਵਿਕਰੀ ਲਈ ਉਪਲੱਬਧ ਕੀਤਾ ਜਾਵੇਗਾ। ਇਹ ਸਮਾਰਟਫੋਨ ਗੋਲਡ, ਬਲੈਕ ਅਤੇ ਵਾਈਟ ਕਲਰ ਵੇਰੀਅੰਟ ''ਚ ਮਿਲੇਗਾ। 
ਇਸ ਫਿੰਗਰਪ੍ਰਿੰਟ ਸਕੈਨਰ ਨਾਲ ਲੈਸ ਸਮਾਰਟਫੋਨ ''ਚ 5-ਇੰਚ ਦੀ ਆਈ.ਪੀ.ਐੱਸ. ਸਕ੍ਰੀਨ ਦਿੱਤੀ ਗਈ ਹੈ ਜੋ 1280x720 ਪਿਕਸਲ ਰੈਜ਼ੋਲਿਊਸ਼ਨ ਨੂੰ ਸਪੋਰਟ ਕਰਦੀ ਹੈ ਨਾਲ ਹੀ ਇਸ ਵਿਚ ਕਵਾਡ-ਕੋਰ ਐੱਮਟੀ6737 ਪ੍ਰੋਸੈਸਰ ਮੌਜੂਦ ਹੈ। ਐਂਡ੍ਰਾਇਡ 6.0 ਮਾਰਸ਼ਮੈਲੋ ''ਤੇ ਆਧਾਰਿਤ ਇਸ ਸਮਾਰਟਫੋਨ ''ਚ 2ਜੀ.ਬੀ. ਰੈਮ ਦੇ ਨਾਲ 16ਜੀ.ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 64ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਐੱਲ.ਈ.ਡੀ. ਫਲੈਸ਼ ਨਾਲ ਇਸ ਵਿਚ 8 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ। ਇਸ ਸਮਾਰਟਫੋਨ ਨੂੰ ਪਾਵਰ ਦੇਣ ਲਈ 2100 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ।

Related News