ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ ਕਰੀਬ 20 ਲੱਖ ਰੁਪਏ ਦੀ ਹੋਈ ਚੋਰੀ

Friday, Jun 05, 2026 - 05:15 PM (IST)

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ ਕਰੀਬ 20 ਲੱਖ ਰੁਪਏ ਦੀ ਹੋਈ ਚੋਰੀ

ਧਾਰੀਵਾਲ, (ਹਰਜਿੰਦਰ ਸਿੰਘ ਗੋਰਾਇਆ) – ਥਾਣਾ ਧਾਰੀਵਾਲ ਅਧੀਨ ਪੈਂਦੇ ਜ਼ਫਰਵਾਲ ਰੋਡ ਸਥਿਤ ਪਿੰਡ ਲੇਹਲ ਵਿੱਚ ਇੱਕ ਘਰ ਵਿੱਚੋਂ ਦਿਨ-ਦਿਹਾੜੇ ਕਰੀਬ 20 ਲੱਖ ਰੁਪਏ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਘਰ ਦੇ ਮਾਲਕ ਜੋਗਿੰਦਰ ਸਿੰਘ ਲੇਹਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ। ਜਦੋਂ ਉਹ ਸ਼ਾਮ ਨੂੰ ਵਾਪਸ ਘਰ ਪਰਤੇ ਤਾਂ ਦੇਖਿਆ ਕਿ ਘਰ ਦਾ ਸਾਰਾ ਸਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀਆਂ ਖੁੱਲ੍ਹੀਆਂ ਹੋਈਆਂ ਸਨ। ਬੈੱਡਾਂ ਅਤੇ ਕਮਰਿਆਂ ਵਿੱਚ ਰੱਖਿਆ ਸਮਾਨ ਵੀ ਜ਼ਮੀਨ 'ਤੇ ਖਿਲਰਿਆ ਪਿਆ ਸੀ।

ਇਹ ਵੀ ਪੜ੍ਹੋ- ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਨੁਕਸਾਨੇ

ਉਨ੍ਹਾਂ ਦੱਸਿਆ ਕਿ ਜਦੋਂ ਪਰਿਵਾਰ ਵੱਲੋਂ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਘਰ ਵਿੱਚ ਰੱਖੇ ਕਰੀਬ 20 ਲੱਖ ਰੁਪਏ ਗਾਇਬ ਸਨ। ਉਨ੍ਹਾਂ ਕਿਹਾ ਕਿ ਇਹ ਰਕਮ ਕਣਕ ਦੀ ਫ਼ਸਲ ਵੇਚਣ, ਜ਼ਮੀਨ ਦੇ ਸੌਦੇ ਅਤੇ ਠੇਕੇ 'ਤੇ ਦਿੱਤੀ ਪੈਲੀ ਤੋਂ ਪ੍ਰਾਪਤ ਹੋਈ ਸੀ। ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਦੇ ਵਿਆਹ ਲਈ ਇਹ ਰਕਮ ਸਾਲਾਂ ਦੀ ਮਿਹਨਤ ਨਾਲ ਇਕੱਠੀ ਕੀਤੀ ਸੀ।

ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ

ਪੀੜਤ ਪਰਿਵਾਰ ਮੁਤਾਬਕ ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ, ਜਿਸ ਦੀ ਫੁਟੇਜ ਪੁਲਸ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਦੀ ਰਕਮ ਬਰਾਮਦ ਕਰਵਾਈ ਜਾਵੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।

ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News