ਸੱਟਾਂ ਮਾਰਨ ਦੇ ਕਥਿਤ ਦੋਸ਼ ਹੇਠ 4 ਵਿਰੁੱਧ ਕੇਸ ਦਰਜ
Friday, Oct 25, 2024 - 06:38 PM (IST)
ਬਟਾਲਾ (ਸਾਹਿਲ, ਯੋਗੀ)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਸੱਟਾਂ ਮਾਰਨ ਦੇ ਕਥਿਤ ਦੋਸ਼ ਹੇਠ 4 ਪਛਾਤਿਆਂ ਤੇ ਇਕ ਅਣਪਛਾਤੇ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਜਾਰਜ ਮਸੀਹ ਪੁੱਤਰ ਨਾਜਰ ਮਸੀਹ ਵਾਸੀ ਪਿੰਡ ਲੱਖੋਰਾਹ ਨੇ ਲਿਖਵਾਇਆ ਹੈ ਕਿ ਉਹ ਬੀਤੀ 13 ਅਕਤੂਬਰ ਨੂੰ ਆਪਣੀ ਹਵੇਲੀ ਤੋਂ ਡੰਗਰਾਂ ਦੀ ਦੇਖਭਾਲ ਕਰਨ ਤੋਂ ਬਾਅਦ ਘਰ ਨੂੰ ਜਾ ਰਿਹਾ ਸੀ ਕਿ ਰਾਤ 9 ਵਜੇ ਦੇ ਕਰੀਬ ਪਿੰਡ ਦੇ ਹੀ ਰਹਿਣ ਵਾਲੇ 4 ਵਿਅਕਤੀ ਆਪਣੇ ਇਕ ਅਣਪਛਾਤੇ ਸਾਥੀ ਨਾਲ ਚਿੱਟੇ ਰੰਗ ਦੀ ਕਾਰ ’ਤੇ ਸਵਾਰ ਹੋ ਕੇ ਆਏ ਅਤੇ ਮਿਲ ਕੇ ਉਸ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਤੋਂ ਬਾਅਦ ਫਰਾਰ ਹੋ ਗਏ।
ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ. ਬਲਜਿੰਦਰ ਸਿੰਘ ਪੁਲਸ ਚੌਕੀ ਅਰਬਨ ਅਸਟੇਟ ਵਲੋਂ ਕਾਰਵਾਈ ਕਰਦਿਆਂ ਸਬੰਧਤ 4 ਪਛਾਤਿਆਂ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਦਿੱਤਾ ਹੈ।