ਸੂਬੇ ’ਚ ‘ਆਪ’ ਦੀ ਸਰਕਾਰ ਸਥਾਪਿਤ ਹੋਣ ਨਾਲ ਪ੍ਰਵਾਸੀ ਭਾਰਤੀਆਂ ਦੇ ਯਤਨਾਂ ਨੂੰ ਪਿਆ ਬੂਰ : ਰੌਕੀ ਘੁੰਮਣ

03/24/2022 6:04:33 PM

ਬਟਾਲਾ (ਮਠਾਰੂ) - ਸੂਬੇ ਅੰਦਰ ਸਥਾਪਿਤ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਖੁਸ਼ੀ ਅਤੇ ਉਤਸ਼ਾਹ ਪ੍ਰਵਾਸੀ ਭਾਰਤੀਆਂ ਵਿੱਚ ਵੱਡੇ ਪੱਧਰ ’ਤੇ ਵੇਖਣ ਨੂੰ ਮਿਲ ਰਿਹਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀ ਰਵਾਇਤੀ ਰਾਜਨੀਤੀ ਦੇ ਅੰਦਰ ਬਦਲਾਅ ਲਿਆਉਣ ਨੂੰ ਲੈ ਕੇ ਪ੍ਰਵਾਸੀ ਭਾਰਤੀਆਂ ਵੱਲੋਂ ‘ਆਪ’ ਨਾਲ ਮਿਲ ਕੇ ਯਤਨ ਕੀਤੇ ਜਾ ਰਹੇ ਸਨ, ਜਿਨ੍ਹਾਂ ਨੂੰ ਹੁਣ ਬੂਰ ਪੈਂਦਾ ਦਿਖਾਈ ਦੇ ਰਿਹਾ ਹੈ। ਇਸੇ ਕਰਕੇ ਪ੍ਰਵਾਸੀ ਭਾਰਤੀ ਆਪਣੀ ਜਿੱਤ ਦਾ ਲੋਹਾ ਮਨਵਾ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨਾਂ ਸਮਾਜਸੇਵੀ ਐੱਨ.ਆਰ.ਆਈ.ਆਗੂ ਰੌਕੀ ਘੁੰਮਣ ਕੈਨੇਡਾ, ਨੌਜਵਾਨ ਐੱਨ.ਆਰ.ਆਈ. ਅੰਮ੍ਰਿਤਪਾਲ ਸਿੱਧੂ, ਐੱਨ.ਆਰ.ਆਈ. ਤਜਿੰਦਰ ਸੋਂਦ ਨੇ ਸਾਂਝੇ ਰੂਪ ਵਿੱਚ ਗੱਲਬਾਤ ਕਰਦਿਆਂ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਬੁੱਤ ਲਾਉਣ ਨੂੰ ਲੈ ਕੇ ਭਖੀ ਸਿਆਸਤ, ਪ੍ਰਤਾਪ ਬਾਜਵਾ ਨੇ CM ਮਾਨ ਨੂੰ ਚਿੱਠੀ ਲਿਖ ਕੀਤੀ ਇਹ ਮੰਗ

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਤਿਹਾਸ ਸਿਰਜਦਿਆ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਤੌਰ ’ਤੇ ਬਹੁਮਤ ਦੇ ਕੇ ਵਿਧਾਨ ਸਭਾ ਦੀਆਂ ਪੌੜੀਆਂ ਚਾੜ੍ਹਿਆ ਹੈ। ਐੱਨ.ਆਰ.ਆਈ. ਰੌਕੀ ਘੁੰਮਣ ਨੇ ਕਿਹਾ ਕਿ ਜਿਥੇ ਸੂਬੇ ਭਰ ਤੋਂ ਆਮ ਵਿਅਕਤੀ ਵਿਧਾਇਕ ਬਣ ਕੇ ਆਪਣੇ ਹਲਕੇ ਦੀ ਨੁਮਾਇੰਦਗੀ ਕਰਨ ਲਈ ਵਿਧਾਨ ਸਭਾ ’ਚ ਪਹੁੰਚੇ ਹਨ, ਉਥੇ ਉੱਘੇ ਪ੍ਰਵਾਸੀ ਭਾਰਤੀ ਅਤੇ ਵੱਖ-ਵੱਖ ਦੇਸ਼ਾਂ ਦੇ ਅੰਦਰ ਆਪਣਾ ਚੌਖਾ ਪਿਆਰ ਅਤੇ ਸਤਿਕਾਰ ਰੱਖਣ ਵਾਲੇ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਤੋਂ ਇਤਿਹਾਸਕ ਜਿੱਤ ਦਰਜ ਕਰਦਿਆਂ ‘ਆਪ’ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ -  CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ

ਰੌਕੀ ਘੁੰਮਣ ਨੇ ਕਿਹਾ ਕਿ ਅਜਨਾਲਾ ਹਲਕੇ ਦੇ ਨਿਵਾਸੀਆਂ ਵੱਲੋਂ ਬੇਦਾਗ, ਇਮਾਨਦਾਰ ਅਤੇ ਹਰ ਵੇਲੇ ਲੋਕਾਂ ਦੀ ਸੇਵਾ ਵਿਚ ਤਤਪਰ ਰਹਿਣ ਵਾਲੇ ‘ਆਪ’ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੂੰ ਵਜ਼ੀਰ ਬਣਾਉਣਾ ਹਲਕੇ ਦੇ ਸੁਨਹਿਰੀ ਦੌਰ ਦੀ ਸ਼ੁਰੂਆਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੀ ਸਰਕਾਰ ਜਿੱਥੇ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਕਾਲ ਪੰਜਾਬੀਆਂ ਨੂੰ ਦੇਵੇਗੀ, ਉਥੇ ਹੀ ਬਿਨਾਂ ਕਿਸੇ ਪੱਖਪਾਤ ਤੋਂ ਸੂਬੇ ਦਾ ਸਰਵਪੱਖੀ ਵਿਕਾਸ ਵੀ ਕਰਵਾਇਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਰੌਕੀ ਘੁੰਮਣ ਨੇ ਕਿਹਾ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਸੰਭਾਲ ਰਹੇ ਹਨ, ਉਥੇ ਪ੍ਰਵਾਸੀ ਭਾਰਤੀਆਂ ਦੇ ਮਸਲੇ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਨ.ਆਰ.ਆਈ. ਵਿਭਾਗ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਧਾਲੀਵਾਲ ਨੂੰ ਸੌਂਪੀ ਗਈ ਹੈ। ਪ੍ਰਵਾਸੀ ਭਾਰਤੀ ਨੌਜਵਾਨਾਂ ਨੇ ਤਸੱਲੀ ਅਤੇ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਹੁਣ ‘ਆਪ’ ਦੀ ਸਰਕਾਰ ਅਤੇ ਕੈਬਨਿਟ ਮੰਤਰੀ ਧਾਲੀਵਾਲ ਪ੍ਰਵਾਸੀ ਭਾਰਤੀਆਂ ਦੇ ਲੰਬੇ ਸਮੇਂ ਤੋਂ ਸੂਬੇ ਅੰਦਰ ਲਟਕ ਰਹੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਇਸ ਦੌਰਾਨ ਪ੍ਰਵਾਸੀ ਭਾਰਤੀਆਂ ਨੇ ‘ਆਪ’ ਦੀ ਸਰਕਾਰ ਅਤੇ ਚੁਣੇ ਗਏ ਵਿਧਾਇਕਾਂ ਸਮੇਤ ਮੰਤਰੀ ਧਾਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਸੂਬੇ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ


rajwinder kaur

Content Editor

Related News