ਪੰਜਾਬ ''ਚ ਨਸ਼ਿਆਂ ਵਿਰੁੱਧ ਲੜਣ ਵਾਲਿਆਂ ਨੂੰ ਸੁਰੱਖਿਆ ਕੌਣ ਦੇਵੇਗਾ?: ਅਸ਼ਵਨੀ ਸ਼ਰਮਾ

Saturday, Oct 17, 2026 - 06:24 PM (IST)

ਪੰਜਾਬ ''ਚ ਨਸ਼ਿਆਂ ਵਿਰੁੱਧ ਲੜਣ ਵਾਲਿਆਂ ਨੂੰ ਸੁਰੱਖਿਆ ਕੌਣ ਦੇਵੇਗਾ?: ਅਸ਼ਵਨੀ ਸ਼ਰਮਾ

ਪਠਾਨਕੋਟ- ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪਠਾਨਕੋਟ ਤੋਂ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸ਼ਨੀਵਾਰ ਨੂੰ ਪਠਾਨਕੋਟ ਵਿਚ ਉਨ੍ਹਾਂ ਕਿਹਾ ਕਿ ਇਸ ਕਤਲਕਾਂਡ ਨੂੰ ਲੈ ਕੇ ਪੂਰੇ ਪੰਜਾਬ ਵਿਚ ਰੋਸ ਹੈ। ਲੋਕ ਸੜਕਾਂ ’ਤੇ ਉਤਰ ਕੇ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਜਨਤਾ ਸਰਕਾਰ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਤੋਂ ਜਵਾਬ ਮੰਗ ਰਹੀ ਹੈ, ਪਰ ਮੁੱਖ ਮੰਤਰੀ ਜਨਤਾ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਫਰਾਂਸ ਦੀ ਯਾਤਰਾ ’ਤੇ ਜਾ ਰਹੇ ਹਨ। ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹਨ, ਉਹ ਸਿਰਫ਼ ਖ਼ਾਨਾਪੂਰਤੀ ਕਰ ਰਹੇ ਹਨ। ਚੰਗਾ ਹੁੰਦਾ ਜੇ ਉਹ ਵਿਦੇਸ਼ ਜਾਣ ਦੀ ਬਜਾਏ ਜਨਤਾ ਦੇ ਸਵਾਲਾਂ ਦੇ ਜਵਾਬ ਦਿੰਦੇ।

ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਵੀ ਇਕ ਵੱਡਾ ਸਵਾਲ ਬਣ ਗਈ ਹੈ। ਝੋਟਾ ਕਤਲ ਕਾਂਡ ਨੇ ਲੋਕਾਂ ਦੇ ਗੁੱਸੇ ਨੂੰ ਹੋਰ ਵਧਾ ਦਿੱਤਾ ਹੈ। ਜਨਤਾ ਜਾਣਨਾ ਚਾਹੁੰਦੀ ਹੈ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਸੁਰੱਖਿਆ ਦੇਣ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਹੁਣ ਜਨਤਾ ਸਰਕਾਰ ਤੋਂ ਉਸ ਦੇ ਵਾਅਦਿਆਂ ਦਾ ਹਿਸਾਬ ਮੰਗ ਰਹੀ ਹੈ।


author

Anmol Tagra

Content Editor

Related News