ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ ''ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ

Saturday, Apr 25, 2026 - 06:28 PM (IST)

ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ ''ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ

ਪਠਾਨਕੋਟ (ਧਰਮਿੰਦਰ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਪਠਾਨਕੋਟ ਦੇ ਪਿੰਡ ਕੋਟਲੀ ਸਥਿਤ ਇੱਕ ਨਿੱਜੀ ਕਾਲਜ ਦੇ ਪ੍ਰੋਗਰਾਮ 'ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਸਨ, ਪਰ ਉਨ੍ਹਾਂ ਦੀਆਂ ਸ਼ਰਤਾਂ ਮਨਜ਼ੂਰ ਨਹੀਂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਦੋ-ਤਿਹਾਈ ਵਿਧਾਇਕ ਸਮੇਤ ਮੁੱਖ ਮੰਤਰੀ ਭਗਵੰਤ ਮਾਨ, ਭਾਜਪਾ 'ਚ ਜਾਣ ਲਈ ਤਿਆਰ ਬੈਠੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ

ਬਾਜਵਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਆਉਣ ਵਾਲੇ ਸਮੇਂ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ਇਸ ਲਈ ਪਹਿਲਾਂ ਲੋੜੀਂਦੀ ਗਿਣਤੀ ਵਿੱਚ ਵਿਧਾਇਕ ਇਕੱਠੇ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਨਾਲ ਮਿਲਣ ਲਈ ਸਮਾਂ ਵੀ ਮਿਲ ਜਾਂਦਾ ਹੈ, ਤਾਂ ਇਸ ਨਾਲ ਕੋਈ ਵੱਡਾ ਫਰਕ ਨਹੀਂ ਪਵੇਗਾ। 

ਇਹ ਵੀ ਪੜ੍ਹੋ-  ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸੰਸਪੈਂਡ

ਉਨ੍ਹਾਂ ਨੇ ਰਾਘਵ ਚੱਢਾ ਸਮੇਤ ਹੋਰ ਰਾਜ ਸਭਾ ਮੈਂਬਰਾਂ ‘ਤੇ ਵੀ ਨਿਸ਼ਾਨਾ ਸਾਧਿਆ। ਬਾਜਵਾ ਨੇ ਕਿਹਾ ਕਿ ਇਹ ਸਾਰਾ ਮਾਮਲਾ ਸ਼ੇਅਰ ਮਾਰਕੀਟ ਵਾਂਗ ਹੈ, ਜਿੱਥੇ ਸਸਤੇ ਸ਼ੇਅਰ ਖਰੀਦ ਕੇ ਮਹਿੰਗੇ ਵੇਚੇ ਜਾਂਦੇ ਹਨ। ਉਨ੍ਹਾਂ ਦੇ ਅਨੁਸਾਰ ਕੁਝ ਨੇਤਾਵਾਂ ਨੇ ਆਪਣੇ ਲਾਭ ਲਈ ਇਸ ਤਰ੍ਹਾਂ ਦੀ ਰਾਜਨੀਤੀ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਹਮਦ ਸ਼ਾਹ ਅਬਦਾਲੀ ਨੇ ਵੀ ਪੰਜਾਬ ਨੂੰ ਓਨੀ ਵੱਡੇ ਪੱਧਰ 'ਤੇ ਨਹੀਂ ਲੁੱਟਿਆ ਜਿੰਨਾ ਮੌਜੂਦਾ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠਾਂ ਦਬਾ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News