ਕਲਾਨੌਰ ਵਿਖੇ ਕਬਰ 'ਚੋਂ ਕੱਢਣੀ ਪਈ 20 ਸਾਲਾ ਕੁੜੀ ਦੀ ਲਾਸ਼, ਜਾਣੋ ਪੂਰਾ ਮਾਮਲਾ

03/24/2023 2:11:02 PM

ਕਲਾਨੌਰ (ਮਨਮੋਹਨ) : ਪਿੰਡ ਮਸਤਕੋਟ ਵਿਖੇ ਇਕ ਸ਼ਿਕਾਇਤ ’ਤੇ ਸ਼ੱਕੀ ਹਾਲਾਤ ’ਚ ਔਰਤ ਦੀ ਲਾਸ਼ ਨੂੰ ਕਬਰ ’ਚੋਂ ਕੱਢਵਾ ਕੇ ਪੁਲਸ ਵਲੋਂ ਕਾਰਵਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਮਸਤਕੋਟ ’ਚ ਪਰਿਵਾਰਕ ਮੈਂਬਰਾਂ ਵਲੋਂ ਸ਼ੱਕੀ ਹਾਲਤ ’ਚ ਮ੍ਰਿਤਕ ਕੁੜੀ ਨੂੰ ਦਫਨਾਏ ਜਾਣ ਦੇ ਸਬੰਧ ’ਚ ਮ੍ਰਿਤਕਾ ਦੇ ਚਚੇਰੇ ਭਰਾ ਵੱਲੋਂ 112 ਨੰਬਰ ’ਤੇ ਸ਼ਿਕਾਇਤ ਕਰਨ ’ਤੇ ਨਾਇਬ ਤਹਿਸੀਲਦਾਰ ਕਮਲਜੀਤ ਅਤੇ ਥਾਣਾ ਕਲਾਨੌਰ ਦੇ ਸਬ-ਇੰਸਪੈਕਟਰ ਗੁਰਮੁਖ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਕਬਰਿਸਤਾਨ ’ਚ ਪਹੁੰਚ ਕੇ ਕੁੜੀ ਰਿਬਿਕਾ (20) ਪੁੱਤਰੀ ਯੁਸੂਫ ਦੀ ਲਾਸ਼ ਕਬਰ ’ਚੋਂ ਕਢਾ ਕੇ ਪੋਸਟਮਾਰਟਮ ਕਰਨ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹੁਣ ਸਾਹਮਣੇ ਆਇਆ 'ਮਹਾਰਾਸ਼ਟਰ' ਕੁਨੈਕਸ਼ਨ

ਇਸ ਸਬੰਧੀ ਮ੍ਰਿਤਕ ਦੇ ਚਚੇਰੇ ਭਰਾ ਮੋਹਿਤ ਪੁੱਤਰ ਸਾਦਿਕ ਮਸੀਹ ਵਾਸੀ ਮਸਤਕੋਟ ਨੇ ਦੱਸਿਆ ਕਿ ਮ੍ਰਿਤਕ ਰਿਬਿਕਾ ਦੀ ਉਸਦੇ ਪਤੀ ਨਾਲ ਪਿਛਲੇ ਕਈ ਮਹੀਨਿਆਂ ਤੋਂ ਅਣਬਣ ਹੋਣ ਕਾਰਨ ਉਹ ਆਪਣੇ ਪੇਕੇ ਘਰ ’ਚ ਪਿਤਾ ਅਤੇ ਮਤਰੇਈ ਮਾਂ ਦੇ ਨਾਲ ਰਹਿ ਰਹੀ ਸੀ, ਜਿਸਦੀ 21 ਮਾਰਚ ਨੂੰ ਮੌਤ ਹੋ ਗਈ ਸੀ ਅਤੇ ਪਿੰਡ ਮਸਤਕੋਟ ਦੇ ਹੀ ਕਬਰਿਸਤਾਨ ’ਚ ਉਸ ਦੀ ਲਾਸ਼ ਨੂੰ ਦਫਨਾ ਦਿੱਤਾ ਗਿਆ ਸੀ। ਰਿਬਿਕਾ ਦੀ ਮੌਤ ਹੋਣ ਸਬੰਧੀ ਸ਼ੱਕ ਪੈਣ ’ਤੇ ਉਸਦੀ ਸ਼ਿਕਾਇਤ ਉਨ੍ਹਾਂ 112 ਨੰਬਰ ’ਤੇ ਕਰ ਦਿੱਤੀ, ਜਿਸ ’ਤੇ ਕਾਰਵਾਈ ਕਰਦੇ ਹੋਏ ਐੱਸ. ਡੀ. ਐੱਮ. ਕਲਾਨੌਰ, ਨਾਇਬ ਤਹਿਸੀਲਦਾਰ ਅਤੇ ਪੁਲਸ ਥਾਣਾ ਕਲਾਨੌਰ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਰਿਬਿਕਾ ਦੀ ਲਾਸ਼ ਨੂੰ ਕਬਰ 'ਚੋਂ ਕੱਢ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਦੀ ਉੱਚ ਪੱਧਰੀ ਜਾਂਚ ਕਰ ਕੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਪੂਰਾ ਇਨਸਾਫ਼ ਦਿੱਤਾ ਜਾਵੇੇ।

ਇਹ ਵੀ ਪੜ੍ਹੋ :   ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ, ਰਾਡਾਰ 'ਤੇ NRI ਪਤਨੀ

ਇਸ ਸਬੰਧੀ ਮੌਕੇ ’ਤੇ ਪਹੁੰਚੇ ਨਾਇਬ ਤਹਿਸੀਲਦਾਰ ਕਲਾਨੌਰ ਕਮਲਜੀਤ ਨੇ ਦੱਸਿਆ ਕਿ ਮੋਹਿਤ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਰਿਬਿਕਾ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਅੱਜ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਰ ’ਚੋਂ ਕੱਢ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :   ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ, ਰਾਡਾਰ 'ਤੇ NRI ਪਤਨੀ

ਇਸ ਸਬੰਧੀ ਥਾਣਾ ਕਲਾਨੌਰ ਦੇ ਸਬ-ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਫਿਲਹਾਲ 174 ਤਹਿਤ ਕਾਰਵਾਈ ਕਰਦੇ ਹੋਏ ਕੁੜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਅਗਲੀ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ : 31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਨੋਟ  : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News