ਬਾਰਡਰ ਸਟੇਟ ''ਚ ਥਾਣਿਆਂ ''ਤੇ ਹਮਲੇ ਹੋਣਾ ਚਿੰਤਾ ਦਾ ਵਿਸ਼ਾ : ਸੁਖਜਿੰਦਰ ਰੰਧਾਵਾ
Thursday, Dec 19, 2024 - 05:48 PM (IST)
ਗੁਰਦਾਸਪੁਰ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਬਖਸ਼ੀਵਾਲ ਪੁਲਸ ਚੌਕੀ ਤੇ ਗ੍ਰਨੇਡ ਹਮਲੇ ਦੀ ਪੂਰਜ਼ੋਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ ਇੱਥੇ ਹੀ ਨਹੀਂ ਬਲਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀਆਂ ਪੁਲਸ ਚੌਕੀਆਂ ਅਤੇ ਥਾਣਿਆਂ 'ਤੇ ਹਮਲੇ ਹੋ ਰਹੇ ਹਨ। ਬਾਰਡਰ ਸਟੇਟ ਵਿਚ ਇਹ ਸਭ ਕੁਝ ਹੋਣਾ ਚਿੰਤਾ ਦਾ ਵਿਸ਼ਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਪੰਜਾਬ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਰਬਾਦ ਕਰ ਰਹੀ ਹੈ।