ਕਾਂਗਰਸ ਕਿਸਾਨਾਂ ਦੀ ਆਵਾਜ਼ ਨੂੰ ਸੜਕ ਤੋਂ ਸੰਸਦ ਤੱਕ ਬੁਲੰਦ ਕਰੇਗੀ : ਸੁਖਜਿੰਦਰ ਸਿੰਘ ਰੰਧਾਵਾ

Thursday, Jul 25, 2024 - 05:43 PM (IST)

ਪਠਾਨਕੋਟ (ਸ਼ਾਰਦਾ) : ਕੱਲ੍ਹ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਵੱਲੋਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਗ‌ਈ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਦੱਸਿਆ ਕਿ ਬੀਤੇ ਦਿਨੀਂ ਮੋਦੀ ਸਰਕਾਰ ਵੱਲੋਂ ਬਜਟ ਸੈਸ਼ਨ ਵਿਚ ਕਿਸਾਨਾਂ ਨੂੰ ਬਿਲਕੁਲ ਨਜ਼ਰ ਅੰਦਾਜ਼ ਕੀਤਾ ਜਾਵੇਗਾ। ਉਨ੍ਹਾਂ ਦੇ ਹੱਕ ਵਿਚ ਜਿਨ੍ਹਾਂ ਲ‌ਈ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਕਿਸਾਨੀ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਉਸ ਨੂੰ ਕਾਨੂੰਨੀ ਮਾਨਤਾ ਦੇਣਾ, ਕਿਸਾਨੀ ਕਰਜ਼ੇ ਮੁਆਫ ਕਰਨਾ, ਖੇਤ ਮਜ਼ਦੂਰਾਂ ਨੂੰ ਪੈਨਸ਼ਨ ਦੇਣਾ, ਨਰੇਗਾ ਮਜ਼ਦੂਰਾਂ ਦੀ ਉਜ਼ਰਤਾਂ ਵਿਚ ਵਾਧਾ ਕਰਨਾ ਆਦਿ ਮੰਗਾਂ ਦੇ ਸਬੰਧ ਵਿਚ ਦਿੱਲੀ ਆਏ ਕਿਸਾਨਾਂ ਨੂੰ ਪੁਰ ਜ਼ੋਰ ਭਰੋਸਾ ਦਿੱਤਾ ਕਿ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਅੰਨਦਾਤਾ ਦੀ ਇਸ ਆਵਾਜ਼ ਨੂੰ ਸੜਕ ਤੋਂ ਲੈ ਕੇ ਸੰਸਦ ਤੱਕ ਪੂਰੇ ਜ਼ੋਰਾਂ ਨਾਲ ਬੁਲੰਦ ਕਰਨਗੇ। 

ਕਾਂਗਰਸ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ, ਦਲਿਤ ਵਰਗ, ਮੁਲਾਜ਼ਮਾਂ ਵਰਗ ਅਤੇ ਪਿਛੜੀਆਂ ਸ਼੍ਰੇਣੀਆਂ ਦੇ ਲੋਕਾਂ ਨਾਲ ਡੱਟ ਕੇ ਖੜ੍ਹੇ ਹਨ ਤੇ ਸੰਸਦ ਵਿਚ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ। 


Gurminder Singh

Content Editor

Related News