ਚਚੇਰੇ ਭਰਾ ਦਾ ਕਤਲ

01/04/2019 6:03:27 AM

ਸ੍ਰੀ ਹਰਗੋਬਿੰਦਪੁਰ,   (ਜ. ਬ.)-   ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡ ਖੋਜਕੀਪੁਰ ਵਾਸੀ ਕਮਲਜੀਤ ਸਿੰਘ ਪੁੱਤਰ ਗਿਆਨ ਸਿੰਘ ਦੀ ਉਸ ਦੇ ਤਾਏ ਦੇ ਮੁੰਡੇ ਸੰਦੀਪ ਸਿੰਘ ਉਰਫ਼ ਸੀਪਾ, ਗੁਰਦੀਪ ਸਿੰਘ ਉਰਫ ਦੀਪਾ ਪੁੱਤਰ ਸ਼ਿੰਦਰ ਸਿੰਘ ਵਾਸੀ ਖੋਜਕੀਪੁਰ ਨੇ ਮਾਮੂਲੀ ਜਿਹੀ ਗੱਲ ਤੋਂ ਘਰ ਦੇ ਬਾਹਰ ਖਡ਼੍ਹੇ ਹੋ ਕੇ ਪਹਿਲਾਂ ਗਾਲੀ ਗਲੋਚ ਕੀਤਾ ਅਤੇ ਕਮਲਜੀਤ ਸਿੰਘ ਜਦ ਬਾਹਰ ਨਿਕਲਿਆ ਤਾਂ ਉਸ ਦੇ ਤਾਏ ਦੇ ਮੁੰਡਿਆਂ ਵੱਲੋਂ ਪਹਿਲਾਂ ਉਸ ਨਾਲ ਮਾਰ ਕੁਟਾਈ ਕੀਤੀ ਅਤੇ ਬਾਅਦ ’ਚ ਉਸ ਦਾ ਦਾਤਰ ਅਤੇ ਕਹੀ ਨਾਲ ਵਾਰ ਕਰ ਕੇ ਕਤਲ  ਕਰ ਦਿੱਤਾ।  ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ  ਸ੍ਰੀ ਹਰਗੋਬਿੰਦਪੁਰ ਦੇ ਮੁਖੀ ਪੁਲਸ ਪਾਰਟੀ ਦੇ ਨਾਲ ਪਿੰਡ ’ਚ ਪਹੁੰਚੇ। ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਅਤੇ ਦੋਸ਼ੀਆਂ ਦੇ ਖਿਲਾਫ਼ ਸੰਤੋਖ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਬਹਾਦਰਪੁਰ ਰਜੋਆ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 
 


Related News