ਦੀਨਾਨਗਰ : ਜੱਗੋਚੱਕ ਟਾਂਡਾ ਦੇ ਗੁਰਦੁਆਰਾ ਸਾਹਿਬ ਦੇ ਸ਼ੀਸ਼ੇ ਤੋੜ ਕੇ ਪਿੰਡ ਦੇ ਹੀ ਨੌਜਵਾਨ ਨੇ ਕੀਤੀ ਚੋਰੀ

Thursday, Feb 01, 2024 - 06:15 PM (IST)

ਦੀਨਾਨਗਰ : ਜੱਗੋਚੱਕ ਟਾਂਡਾ ਦੇ ਗੁਰਦੁਆਰਾ ਸਾਹਿਬ ਦੇ ਸ਼ੀਸ਼ੇ ਤੋੜ ਕੇ ਪਿੰਡ ਦੇ ਹੀ ਨੌਜਵਾਨ ਨੇ ਕੀਤੀ ਚੋਰੀ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਦੀਨਾਨਗਰ ਦੇ ਥਾਣਾ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਜੱਗੋਚੱਕ ਟਾਂਡਾ ਵਿਖੇ ਪਿੰਡ ਦੇ ਹੀ ਇੱਕ ਵਿਅਕਤੀ ਵੱਲੋਂ ਰਾਤ ਸਮੇਂ ਪਿੰਡ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸ਼ੀਸ਼ੇ ਤੋੜ ਕੇ ਅੰਦਰ ਦਾਖਲ ਹੋ ਕੇ ਗੋਲਕ ਚੋਰੀ ਕਰਨ ਸਮੇਤ ਬੂਟਾਂ ਸਮੇਤ ਗੁਰਦੁਆਰਾ ਸਾਹਿਬ ਵਿੱਚ ਸੁੱਖ ਆਸਰਨ ਵਿਚ ਦਾਖਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਮੌਕੇ ਸਮੂਹ ਪ੍ਰਬੰਧਕਾਂ ਅਤੇ ਸੰਗਤਾਂ ਤੇ ਗੁਰੂ ਸਾਹਿਬ ਦੇ ਪ੍ਰਧਾਨ ਤੇ ਗ੍ਰੰਥੀ ਸਾਹਿਬ ਨੇ ਦੱਸਿਆ ਕਿ ਇਹ ਘਟਨਾ ਨਿੰਦਨਯੋਗ ਹੈ। ਜੋ ਕਿ ਸਾਰੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਜਗੋਚੱਕ ਟਾਂਡਾ ਦੇ ਪ੍ਰਧਾਨ ਕੈਪਟਨ ਬਲਵਿੰਦਰ ਸਿੰਘ ਨੇ ਦੱਸਿਆ ਸਾਡੇ ਪਿੰਡ ਦਾ ਹੀ ਇੱਕ ਵਿਅਕਤੀ ਜੋ ਕਿ ਨਸ਼ੇ ਦਾ ਆਦੀ ਹੈ ਅਤੇ ਪਹਿਲੇ ਵੀ ਕਈ ਚੋਰੀਆਂ ਕਰ ਚੁੱਕਾ ਹੈ। ਅੱਜ ਕੈਮਰੇ ਵਿੱਚ ਕੈਦ ਹੋਣ ਕਾਰਨ ਉਸ ਦੀ ਪਛਾਣ ਹੋ ਚੁੱਕੀ ਹੈ। ਬਾਕੀ ਇਸ ਸਬੰਧੀ ਥਾਣਾ ਬਹਿਰਾਮਪੁਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। 
ਇਸ ਸਬੰਧੀ ਜਦ ਥਾਣਾ ਮੁਖੀ ਬਹਿਰਾਮਪੁਰ ਹਰਮਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੇ ਬਿਆਨਾਂ ਦੇ ਆਧਾਰ ਤੇ ਆਰੋਪੀ ਨਿਸ਼ਾਨ ਸਿੰਘ ਵਾਸੀ ਜੱਗੋਚੱਕ ਟਾਡਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।


author

Aarti dhillon

Content Editor

Related News