ਦਾਤਰ ਨਾਲ ਬਜ਼ੁਰਗ ''ਤੇ ਹਮਲਾ, ਇਲਾਜ ਦੌਰਾਨ ਮੌਤ

Wednesday, Apr 23, 2025 - 06:14 PM (IST)

ਦਾਤਰ ਨਾਲ ਬਜ਼ੁਰਗ ''ਤੇ ਹਮਲਾ, ਇਲਾਜ ਦੌਰਾਨ ਮੌਤ

ਬਟਾਲਾ (ਸਾਹਿਲ) : ਸ਼ੱਕੀ ਹਾਲਾਤ ’ਚ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਦੇ ਭਤੀਜੇ ਮਨਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਬੇਰੀਆਂਵਾਲ ਨੇ ਕਥਿਤ ਤੌਰ ’ਤੇ ਦੱਸਿਆ ਕਿ ਸਾਡੇ ਚਾਚਾ ਰਤਨ ਸਿੰਘ ਪੁੱਤਰ ਅੱਛਰ ਸਿੰਘ ਦਾ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਪੈਲੀ ਦਾ ਝਗੜਾ ਚਲਦਾ ਆ ਰਿਹਾ ਹੈ ਅਤੇ ਅੱਜ ਸਵੇਰੇ ਸਾਡਾ ਉਕਤ ਚਾਚਾ, ਜੋ ਕਿ ਦੁੱਧ ਦਾ ਕੰਮ ਕਰਦਾ ਹੈ, ਦੁੱਧ ਵੇਚ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਇਹ ਪਿੰਡ ਨੇੜੇ ਪਹੁੰਚਿਆ ਤਾਂ ਪਿੰਡ ਦੇ ਹੀ ਸਬੰਧਤ ਵਿਅਕਤੀਆਂ ਨੇ ਇਸ ’ਤੇ ਦਾਤਰਾਂ ਨਾਲ ਹਮਲਾ ਕਰਦਿਆਂ ਇਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।

ਮਨਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜਦੋਂ ਸਾਨੂੰ ਪਤਾ ਚੱਲਿਆ ਤਾਂ ਅਸੀਂ ਆਪਣੇ ਚਾਚਾ ਰਤਨ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਕਿਰਨਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਹਿੱਤ ਹੈ ਅਤੇ ਜੋ ਵੀ ਪਰਿਵਾਰਕ ਮੈਂਬਰਾਂ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ। ਫਿਲਹਾਲ ਰਤਨ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।


author

Gurminder Singh

Content Editor

Related News