ਹਵਸ ''ਚ ਅੰਨ੍ਹੇ ਸਹੁਰੇ ਨੇ ਧੀ ਵਰਗੀ ਨੂੰਹ ਨਾਲ ਟੱਪੀਆਂ ਹੱਦਾਂ, ਪੋਤੀ ਨਾਲ ਵੀ ਕੀਤੀਆਂ ਅਸ਼ਲੀਲ ਹਰਕਤਾਂ

Thursday, May 25, 2023 - 09:04 PM (IST)

ਬਟਾਲਾ (ਬੇਰੀ, ਸਾਹਿਲ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨੂੰਹ ਨਾਲ ਜਬਰ-ਜ਼ਿਨਾਹ ਅਤੇ ਪੋਤੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਐੱਸ. ਆਈ. ਨਵਨੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਪੀੜਤ ਔਰਤ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ 11 ਸਾਲ ਹੋ ਚੁੱਕੇ ਹਨ। ਉਸ ਨੇ ਦੱਸਿਆ ਕਿ 9 ਅਪ੍ਰੈਲ ਨੂੰ ਸਵੇਰੇ 11 ਵਜੇ ਉਸ ਦੇ ਸਹੁਰੇ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਹੈ।

ਇਹ ਵੀ ਪੜ੍ਹੋ : ਬੱਸ ਅੱਡੇ ਨੇੜੇ ਕਈ ਹੋਟਲਾਂ ਵਿੱਚ ਜਿਸਮ ਫਿਰੋਸ਼ੀ ਦਾ ਧੰਦਾ ਜਾਰੀ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਉਸ ਨੇ ਦੱਸਿਆ ਕਿ ਇਸੇ ਤਰ੍ਹਾਂ 14 ਅਪ੍ਰੈਲ ਨੂੰ ਸ਼ਾਮ 7:30 ਵਜੇ ਉਹ ਅਤੇ ਉਸ ਦਾ ਪਤੀ ਬਾਜ਼ਾਰ ਗਏ ਹੋਏ ਸਨ ਕਿ ਉਸ ਦੇ ਸਹੁਰੇ ਨੇ 11 ਸਾਲਾ ਧੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਸਹੁਰੇ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ :  ਲੰਡਨ ਜਾ ਰਹੀ ਜਨਾਨੀ ਨਾਲ ਅੰਮ੍ਰਿਤਸਰ ਏਅਰਪੋਰਟ 'ਤੇ ਵਾਪਰੀ ਅਜੀਬ ਘਟਨਾ, ਜਾਣ ਰਹਿ ਜਾਓਗੇ ਹੱਕੇ-ਬੱਕੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News