ਵਿਦੇਸ਼ ਭੇਜਣ ਦੇ ਨਾਂ ’ਤੇ ਢਾਈ ਲੱਖ ਠੱਗੇ, 2 ਵਿਰੁੱਧ ਕੇਸ ਦਰਜ
Tuesday, Apr 22, 2025 - 01:53 PM (IST)

ਬਟਾਲਾ (ਸਾਹਿਲ) : ਵਿਦੇਸ਼ ਭੇਜਣ ਦੇ ਨਾਂ ’ਤੇ ਢਾਈ ਲੱਖ ਠੱਗਣ ਵਾਲੇ ਦੋ ਵਿਅਕਤੀਆਂ ਖਿਲਾਫ ਥਾਣਾ ਸਿਟੀ ਦੀ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਜੰਗ ਬਹਾਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਦਰਖਾਸਤਕਰਤਾ ਵਿਵੇਕ ਕੌਸ਼ਲ ਪੁੱਤਰ ਵਿਮਲ ਕੌਸ਼ਲ ਵਾਸੀ ਨਹਿਰੂ ਗੇਟ ਬਟਾਲਾ ਨੇ ਲਿਖਿਆ ਹੈ ਕਿ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਦੋ ਵਿਅਕਤੀਆਂ ਨੇ ਉਸ ਨਾਲ 2 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ, ਜਿਸ ’ਤੇ ਉਕਤ ਮਾਮਲੇ ਦੀ ਜਾਂਚ ਡੀ.ਐੱਸ.ਪੀ ਸਿਟੀ ਬਟਾਲਾ ਵਲੋਂ ਕੀਤੇ ਜਾਣ ਤੋਂ ਬਾਅਦ ਸਬੰਧਤ ਦੋਵਾਂ ਵਿਅਕਤੀਆਂ ਖ਼ਿਲਾਫ ਧਾਰਾ 420, 406 ਆਈ.ਪੀ.ਸੀ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕਰ ਦਿੱਤਾ ਗਿਆ ਹੈ।