ਪਰਮਿੰਦਰ ਕੌਰ ਰੰਧਾਵਾ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ

Thursday, Aug 15, 2024 - 03:54 PM (IST)

ਪਰਮਿੰਦਰ ਕੌਰ ਰੰਧਾਵਾ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ

ਪਠਾਨਕੋਟ : ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਦੀ ਭਾਬੀ ਅਤੇ ਇੰਦਰਜੀਤ ਸਿੰਘ ਰੰਧਾਵਾ ਦੀ ਧਰਮਪਤਨੀ ਪਰਮਿੰਦਰ ਕੌਰ ਰੰਧਾਵਾ ਦੇ ਫੁੱਲ ਚੁਗਣ ਤੋਂ ਬਾਅਦ ਗੁਰਦੁਆਰਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ਅਤੇ ਗੁਰੂ ਸਾਹਿਬ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਦੁੱਖ ਦੀ ਘੜੀ ਵਿਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਵੱਲੋਂ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਪਰਿਵਾਰ ਦੇ ਦੁੱਖ ਵਿਚ ਸਾਂਝੇ ਹੋਏ। 

PunjabKesari

ਇਸ ਮੌਕੇ ਸਵਰਗੀ ਪਰਮਿੰਦਰ ਕੌਰ ਰੰਧਾਵਾ ਦੇ ਸਪੁੱਤਰ ਦੀਪ ਇੰਦਰ ਸਿੰਘ ਰੰਧਾਵਾ, ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਸਿੰਘ ਰੰਧਾਵਾ, ਦਲਜੀਤ ਸਿੰਘ ਲਾਲੀ ਨੰਗਲ ਸ਼ਾਮਾਂ ਸਮੇਤ ਵੱਡੀ ਗਿਣਤੀ ਵਿਚ ਪਰਿਵਾਰਕ ਮੈਂਬਰ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਰੰਧਾਵਾ ਪਰਿਵਾਰ ਨਾਲ ਸਨੇਹ ਰੱਖਣ ਵਾਲੇ ਪਤਵੰਤੇ ਸੱਜਣ ਹਾਜ਼ਰ ਸਨ।


author

Gurminder Singh

Content Editor

Related News