ਬਟਾਲਾ ਦੇ ਸਿਟੀ ਰੋਡ ’ਤੇ ਪ੍ਰਸ਼ਾਸਨ ਨੇ ਵੀ ਹਟਾਏ ਨਾਜਾਇਜ਼ ਕਬਜ਼ੇ

11/15/2018 3:37:39 PM

ਗੁਰਦਾਸਪੁਰ (ਬੇਰੀ, ਤ੍ਰੇਹਨ) - ਬਟਾਲਾ ਦੇ ਸਿਟੀ ਰੋਡ ’ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਪੁਲਸ ਤੇ ਪ੍ਰਸ਼ਾਸਨ ਵਲੋਂ ਦੇਰ ਸ਼ਾਮ ਹਟਾਇਆ ਗਿਆ ਹੈ। ®ਇਸ ਦੌਰਾਨ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਮੁਤਾਬਕ ਟ੍ਰੈਫਿਕ ਪੁਲਸ ਦੇ ਇੰਚਾਰਜ ਗੁਰਮੀਤ ਸਿੰਘ ਤੇ ਕਮੇਟੀ ਇੰਸਪੈਕਟਰ ਅਮਰਜੀਤ ਸਿੰਘ ਸੋਢੀ ਨੇ ਟੀਮ ਸਮੇਤ ਸਿਟੀ ਰੋਡ ’ਤੇ ਪਹੁੰਚ ਕੇ ਬਾਜ਼ਾਰ ਦੇ ਦੋਵੇਂ ਪਾਸੇ ਕੀਤੇ ਨਾਜਾਇਜ਼ ਕਬਜ਼ੇ ਹਟਵਾਉਂਦੇ ਹੋਏ ਸਡ਼ਕਾਂ ’ਤੇ ਖਡ਼੍ਹੇ ਦੋਪਹੀਆ ਵਾਹਨ ਆਪਣੇ ਕਬਜ਼ੇ ’ਚ ਲੈ ਲਿਆ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਦੁਕਾਨਦਾਰਾਂ ਦਰਮਿਆਨ ਬਹਿਸ ਹੋਣ ਦਾ ਵੀ ਮਾਮਲਾ ਦੇਖਣ ਨੂੰ ਮਿਲਿਆ, ਉਥੇ ਨਾਲ ਹੀ ਜ਼ਿਆਦਾਤਰ ਲੋਕਾਂ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ। ਇਸ ਨਾਲ ਬਾਜ਼ਾਰ ਖੁੱਲ੍ਹ ਗਿਆ ਹੈ।