ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ
Wednesday, Aug 31, 2022 - 03:37 PM (IST)
ਬਟਾਲਾ (ਬੇਰੀ) : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 535ਵੇਂ ਵਿਆਹ ਪੁਰਬ ਦੇ ਸਬੰਧ 'ਚ ਥੜਾ ਸਾਹਿਬ ਸੇਵਕ ਜੱਥਾ ਗੁਰਦੁਆਰਾ ਡੇਹਰਾ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੌਮ ਦੇ ਮਹਾਨ ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ ਦੇ ਰਾਗੀ ਜਥੇ ਵੱਲੋਂ ਹਰ ਜੱਸ ਗੁਰਬਾਣੀ ਦਾ ਮਨੋਹਰ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।
ਇਹ ਵੀ ਪੜ੍ਹੋ : ਚਰਚ 'ਚ ਹੋਈ ਬੇਅਦਬੀ ਨੂੰ ਲੈ ਕੇ ਈਸਾਈ ਭਾਈਚਾਰੇ 'ਚ ਰੋਸ, ਜਥੇਦਾਰ 'ਤੇ ਝੂਠੇ ਬਿਆਨ ਦੇਣ ਦੇ ਲਾਏ ਇਲਜ਼ਾਮ
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਇਤਿਹਾਸ ਤੇ ਸਿੱਖ ਇਤਿਹਾਸ ਦੀ ਕਥਾ ਵਿਚਾਰਾਂ ਕਰਕੇ ਸੰਗਤ ਨੂੰ ਗੁਰ ਸ਼ਬਦ ਨਾਲ ਜੋੜਿਆ। ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਰਪਨਪ੍ਰੀਤ ਸਿੰਘ ਬੋਪਾਰਾਏ ਮੁੱਖ ਸੇਵਾਦਾਰ ਥੜਾ ਸਾਹਿਬ ਸੇਵਕ ਜਥਾ ਗੁਰਦੁਆਰਾ ਡੇਹਰਾ ਸਾਹਿਬ ਤੇ ਸੇਵਕ ਜਥੇ ਦੇ ਨੌਜਵਾਨਾਂ ਨੇ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਨੂੰ ਸਿਰੋਪਾਓ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ।