ਹੜ੍ਹ ਪੀੜਤਾਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਤਿਆਰ ਬਰ ਤਿਆਰ ਸਿਹਤ ਵਿਭਾਗ

Wednesday, Aug 23, 2023 - 04:08 PM (IST)

ਹੜ੍ਹ ਪੀੜਤਾਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਤਿਆਰ ਬਰ ਤਿਆਰ ਸਿਹਤ ਵਿਭਾਗ

ਗੁਰਦਾਸਪੁਰ (ਹਰਮਨ, ਵਿਨੋਦ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵਿਭਾਗ ਗੁਰਦਾਸਪੁਰ ਦਾ ਸਮੂਹ ਅਮਲਾ ਲਗਾਤਾਰ ਜੰਗੀ ਪੱਧਰ ’ਤੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਸਿਹਤ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਹੜ੍ਹ ਪੀੜਤ ਲੋਕਾਂ ਨੂੰ ਹੈਜਾ, ਦਸਤ, ਡੇਂਗੂ, ਮਲੇਰੀਆ, ਚਮੜੀ ਰੋਗ ਅਤੇ ਆਈ ਫਲੂ ਆਦਿ ਤੋਂ ਬਚਾਉਣ ਲਈ ਪਿੰਡਾਂ ਵਿਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਮੈਡੀਕਲ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ’ਚ ਲੱਗੇ ਇਨ੍ਹਾਂ ਕੈਂਪਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਸੰਨੀ ਦਿਓਲ ਦੀ ਸਿਆਸਤ ਤੋਂ ਤੌਬਾ ਭਾਜਪਾ ਲਈ ਸਬਕ, ਨਵਾਂ ਚਿਹਰਾ ਪਾਰਟੀ ਲਈ ਬਣਿਆ ਚੁਣੌਤੀ

ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਭਾਵੇਂ ਪਾਣੀ ਉਤਰ ਗਿਆ ਹੈ ਪਰ ਉਸ ਤੋਂ ਬਾਅਦ ਹੜ੍ਹ ਦੇ ਪਾਣੀ ਕਾਰਨ ਕਈ ਮਾਰੂ ਬੀਮਾਰੀਆਂ ਫੈਲਣ ਦਾ ਖ਼ਤਰਾ ਹੁੰਦਾ ਹੈ, ਜਿਸ ਤੋਂ ਬਚਣ ਲਈ ਸਿਹਤ ਵਿਭਾਗ ਪਹਿਲਾਂ ਤੋਂ ਹੀ ਆਪਣੀ ਤਿਆਰੀ ’ਚ ਹੈ। ਉਨ੍ਹਾਂ ਕਿਹਾ ਕਿ ਸਾਫ਼ ਖੜ੍ਹੇ ਪਾਣੀ ਵਿਚ ਡੇਂਗੁੂ ਮਲੇਰੀਆ ਦਾ ਲਾਰਵਾ ਪੈਦਾ ਨਾ ਹੋਵੇ, ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਸਪਰੇਅ ਅਤੇ ਫੌਗਿੰਗ ਕਰਵਾਈ ਜਾ ਰਹੀ ਹੈ। ਪਿੰਡਾਂ ਦੇ ਛੱਪੜਾਂ ਵਿਖੇ ਗੰਬੂਜੀਆ ਮੱਛੀਆਂ ਪਾਈਆਂ ਜਾ ਰਹੀਆਂ ਹਨ। ਹੜ੍ਹਾਂ ਦੇ ਪਾਣੀ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨ ਹਿਤ ਘਰ-ਘਰ ਜਾ ਕੇ ਸਿਹਤ ਕਾਮੇ ਕਲੋਰੀਨ ਅਤੇ ਓ. ਆਰ. ਐੱਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡ ਰਹੇ ਹਨ। ਆਰ. ਡੀ. ਟੀ. ਕਿੱਟਾਂ ਦੁਆਰਾ ਮਲੇਰੀਏ ਦੀ ਜਾਂਚ ਵੀ ਮੈਡੀਕਲ ਕੈਂਪ ਦੌਰਾਨ ਕੀਤੀ ਜਾ ਰਹੀ ਹੈ। ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰ ਵਿਚ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟਸ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :  ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਇਸ ਮੌਕੇ ਨੋਡਲ ਅਫਸਰ ਡਾ. ਰੋਮੀ ਰਾਜਾ ਅਤੇ ਕੋ-ਨੋਡਲ ਅਫ਼ਸਰ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕਲਸੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਿੰਨ ਦਿਨਾਂ ਵਿਚ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿਚ ਫੌਗਿੰਗ ਕਰਵਾਉਣ ਦਾ ਟੀਚਾ ਵੀ ਮਿਥਿਆ ਗਿਆ ਹੈ ਜਿਸਦੀ ਪੂਰਤੀ ਲਈ 8 ਫੌਗਿੰਗ ਟੀਮਾਂ ਬਣਾਈਆਂ ਗਈਆਂ ਹਨ। ਹਰ ਟੀਮ ਰੋਜ਼ਾਨਾ 4 ਤੋਂ 5 ਪਿੰਡਾਂ ’ਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਹਿੱਤ ਫੌਗਿੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਿਹਤ ਸੇਵਾਵਾਂ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ 'ਤੇ ਛਿੜੀ ਨਵੀਂ ਚਰਚਾ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News