ਹੈੱਡਰਾ ਮਸ਼ੀਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
Wednesday, May 22, 2024 - 04:33 PM (IST)

ਬਟਾਲਾ (ਸਾਹਿਲ) : ਹੈੱਡਰਾ ਮਸ਼ੀਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਸੁੱਚਾ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਿੰਡ ਮਿਸ਼ਰਪੁਰਾ ਜੋ ਕਿ ਬਟਾਲਾ-ਜਲੰਧਰ-ਅੰਮ੍ਰਿਤਸਰ ਬਾਈਪਾਸ ਰੋਡ ’ਤੇ ਸੜਕ ਕਿਨਾਰੇ ਪੈਦਲ ਸੈਰ ਕਰ ਰਿਹਾ ਸੀ, ਜਦੋਂ ਇਹ ਬਾਬਾ ਦਰਸ਼ਨ ਦਾਸ ਦੇ ਡੇਰੇ ਨੇੜੇ ਪਹੁੰਚਿਆ ਤਾਂ ਇਸੇ ਦੌਰਾਨ ਉਕਤ ਵਿਅਕਤੀ ਨੂੰ ਹੈੱਡਰਾ ਮਸ਼ੀਨ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਕਤ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਮ੍ਰਿਤਕ ਦੇ ਲੜਕੇ ਮਨਪ੍ਰੀਤ ਸਿੰਘ ਦੇ ਬਿਆਨ ’ਤੇ ਹੈੱਡਰਾ ਮਸ਼ੀਨ ਦੇ ਅਣਪਛਾਤੇ ਡਰਾਈਵਰ ਵਿਰੁੱਧ ਧਾਰਾ 304-ਏ ਆਈ.ਪੀ.ਸੀ ਤਹਿਤ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।