ਹੈਰੋਇਨ ਅਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫਤਾਰ
Tuesday, Apr 08, 2025 - 04:32 PM (IST)

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਸਾਹਿਲ, ਰਮੇਸ਼, ਬਾਬਾ) : ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਕਿਹਾ ਕਿ ਏ. ਐੱਸ. ਆਈ. ਸਰਵਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲੀ ਸੂਆ ਭਾਮ ਤੋਂ ਲਖਵਿੰਦਰ ਸਿੰਘ ਵਾਸੀ ਮਠੌਲਾ ਨੂੰ 10 ਗ੍ਰਾਮ ਹੈਰੋਇਨ ਅਤੇ 2010 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਅਤੇ ਇਕ ਹੋਰ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।