ਭਾਜਪਾ ਆਗੂ ਦੀ ਕੋਠੀ ਦੀ ਕੰਧ 'ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ,ਦਿੱਤੀ ਜਾਨੋਂ ਮਾਰਨ ਦੀ ਧਮਕੀ

Wednesday, Sep 27, 2023 - 12:54 PM (IST)

ਭਾਜਪਾ ਆਗੂ ਦੀ ਕੋਠੀ ਦੀ ਕੰਧ 'ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ,ਦਿੱਤੀ ਜਾਨੋਂ ਮਾਰਨ ਦੀ ਧਮਕੀ

ਬਟਾਲਾ (ਬੇਰੀ) : ਬਟਾਲਾ ’ਚ ਉਸ ਸਮੇਂ ਪੁਲਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਕੋਠੀ ਦੀ ਕੰਧ ’ਤੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਤੇਰੀ ਮੌਤ ਦੇ ਨਾਅਰੇ ਲਿਖ ਕੇ ਹੀਰਾ ਵਾਲੀਆ ਨੂੰ ਮਾਰਨ ਦੀ ਧਮਕੀ ਦਿੱਤੀ ਗਈ। ਜਦੋਂ ਅਰਬਨ ਅਸਟੇਟ ਕਾਲੋਨੀ ਵਾਸੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸੈਰ ਕਰਨ ਲਈ ਨਿਕਲੇ ਤਾਂ ਭਾਜਪਾ ਜ਼ਿਲ੍ਹਾ ਬਟਾਲਾ ਦੇ ਪ੍ਰਧਾਨ ਹੀਰਾ ਵਾਲੀਆ ਦੀ ਕੋਠੀ ਦੀ ਕੰਧ ’ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਦੇਖ ਕੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਰਾਹਗੀਰਾਂ ਨੇ ਇਸ ਘਟਨਾ ਨੂੰ ਮੰਦਭਾਗੀ ਦੱਸਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਪੁਖਤਾ ਇੰਤਜਾਮ ਕਰਨ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ। ਦੂਜੇ ਪਾਸੇ ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਸਭ ਤੋਂ ਪਹਿਲਾਂ ਜੋ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਸਨ, ਉਸਨੂੰ ਪੇਂਟ ਫੇਰ ਕੇ ਮਿਟਾ ਦਿੱਤਾ ਅਤੇ ਹਾਲਾਤ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ :  5 ਸਾਲਾ ਪੁੱਤ ਸਣੇ ਮਾਂ ਤੇ ਨਾਨੀ ਲਈ ਗ਼ਰੀਬੀ ਬਣੀ ਕਾਲ, ਸੁੱਤਿਆਂ ਪਿਆਂ ਨੂੰ ਲੈ ਗਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News