ਰੰਧਾਵਾ ਦੀ ਸਖ਼ਤ ਮਿਹਨਤ ਸਦਕਾ ਰਾਜਸਥਾਨ ''ਚ ਕਾਂਗਰਸ ਦੀ ਸਰਕਾਰ ਬਣਨਾ ਲਗਭਗ ਤੈਅ- ਕਿਸ਼ਨ ਚੰਦਰ ਮਹਾਜਨ

05/15/2023 5:32:44 PM

ਪਠਾਨਕੋਟ (ਆਦਿਤਿਆ) : ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਕਮੇਟੀ ਦੇ ਸਟੀਰਿੰਗ ਅਤੇ ਰਾਜਸਥਾਨ ਕਾਂਗਰਸ ਦੇ ਪ੍ਰਭਾਰੀ ਦੀ ਸਖ਼ਤ ਮਿਹਨਤ ਸਦਕਾ ਰਾਜਸਥਾਨ ਵਿਚ ਕਾਂਗਰਸ ਪਾਰਟੀ ਦੀ ਦੂਸਰੀ ਵਾਰ ਸਰਕਾਰ ਬਣਨਾ ਲਗਭਗ ਤੈਅ ਹੈ। ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਰੰਧਾਵਾ ਨੇ ਕਾਂਗਰਸ ਦੇ ਸਾਰੇ ਵਿੰਗਾ ਦੀਆਂ ਲਗਾਤਾਰ ਮੀਟਿੰਗਾਂ ਕਰਕੇ ਹੇਠਲੇ ਪੱਧਰ ਤੱਕ ਕਾਂਗਰਸ ਦੇ ਵਰਕਰਾਂ ਨੂੰ ਜਾਗਰੂਕ ਕਰਕੇ ਵਰਕਰਾਂ ਦਾ ਮਾਣ ਵਧਾਇਆ ਹੈ, ਜਿਸ ਨਾਲ ਜ਼ਮੀਨੀ ਪੱਧਰ ਦੇ ਲੀਡਰਾਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਤੋਂ ਬਾਅਦ ਹੋਰ ਸੁਚੇਤ ਹੋਈ ਸ਼੍ਰੋਮਣੀ ਕਮੇਟੀ, ਚੁੱਕਿਆ ਜਾ ਸਕਦਾ ਹੈ ਇਹ ਕਦਮ

ਉਨ੍ਹਾਂ ਆਖਿਆ ਕਿ ਰੰਧਾਵਾ ਨੇ ਮੁੱਖ ਮੰਤਰੀ ਅਸੋਕ ਗਹਿਲੋਟ ਦੀ ਸਰਕਾਰ ਵੱਲੋਂ ਜਨ ਹਿੱਤ ਦੇ ਕੰਮਾਂ ਨੂੰ ਰਾਜਸਥਾਨ ਦੇ ਹਰ ਗਲੀ ਮੁਹੱਲੇ ਵਿਚ ਪ੍ਰਚਾਰ ਕੇ ਪਾਰਟੀ ਵਰਕਰਾਂ ਵਿਚ ਇਕ ਜੋਸ਼ ਪੈਦਾ ਕੀਤਾ ਹੈ। ਮਹਾਜ਼ਨ ਨੇ ਕਿਹਾ ਕਿ ਰਾਜਸਥਾਨ ਵਿਚ ਵੱਸਦੇ ਸਿੱਖ ਭਾਈਚਾਰੇ ਦੀ ਬਾਂਹ ਫੜਕੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾ ਨੂੰ ਗਹਿਲੋਟ ਸਰਕਾਰ ਤੋਂ ਮੰਨਵਾ ਕਿ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ, ਜਿਸ ਤੋਂ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ! ਦੇਹ ਵਪਾਰ ਦੀ ਆੜ 'ਚ ਵੰਡੀ ਜਾ ਰਹੀ ਏਡਜ਼, ਪੜ੍ਹੋ ਹੈਰਾਨੀਜਨਕ ਅੰਕੜੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News