ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ, ਪੀੜਤਾ ਨੇ ਪੁਲਸ ਸਾਹਮਣੇ ਖੋਲ੍ਹੀ ਪੋਲ
Wednesday, Apr 17, 2024 - 01:41 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਪੁਲਸ ਵੱਲੋਂ ਇਕ ਵਿਅਕਤੀ ਖ਼ਿਲਾਫ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਮੀਨੂੰ ਸ਼ਰਮਾ ਨੇ ਦੱਸਿਆ ਕਿ ਪੁਲਸ ਸਟੇਸ਼ਨ ਦੀਨਾਨਗਰ ਦੇ ਇਕ ਪਿੰਡ ਦੀ ਮਹਿਲਾ ਵੱਲੋਂ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਨੀਸ਼ ਕੁਮਾਰ ਵੱਲੋਂ ਮੈਨੂੰ ਵਿਆਹ ਦਾ ਝਾਂਸਾ ਦੇ ਮੇਰੇ ਨਾਲ ਜਬਰ-ਜ਼ਿਨਾਹ ਕੀਤਾ ਹੈ ਅਤੇ ਹੁਣ ਉਸ ਵੱਲੋਂ ਹੋਰ ਕਿਸੇ ਨਾਲ ਵਿਆਹ ਕਰਵਾ ਲਿਆ ਹੈ
ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਜਾਂਚ ਪੜਤਾਲ ਕਰਨ ਉਪਰੰਤ ਮੁਨੀਸ਼ ਕੁਮਾਰ ਪੁੱਤਰ ਮਦਨ ਲਾਲ ਵਾਸੀ ਰਾਏਪੁਰ ਕਥਲੋਰ ਜ਼ਿਲ੍ਹਾ ਪਠਾਨਕੋਟ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।