ਮੋਟਰਸਾਈਕਲ ''ਤੇ ਜਾ ਰਹੇ ਤਿੰਨ ਨੌਜਵਾਨਾਂ ਨੂੰ ਬੱਸ ਨੇ ਮਾਰੀ ਟੱਕਰ

Sunday, Nov 24, 2024 - 06:09 PM (IST)

ਮੋਟਰਸਾਈਕਲ ''ਤੇ ਜਾ ਰਹੇ ਤਿੰਨ ਨੌਜਵਾਨਾਂ ਨੂੰ ਬੱਸ ਨੇ ਮਾਰੀ ਟੱਕਰ

ਬਟਾਲਾ (ਸਾਹਿਲ) : ਅੱਜ ਸ਼ਾਮ ਸਮੇਂ ਬਟਾਲਾ-ਕਾਦੀਆਂ ਰੋਡ ’ਤੇ ਇਕ ਤੇਜ਼ ਰਫਤਾਰ ਬੱਸ ਵਲੋਂ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਸਾਈਡ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਰੀ ਦੇ ਮੁਤਾਬਕ ਛਿੰਦਾ (50) ਪੁੱਤਰ ਜਲਾਲ ਵਾਸੀ ਪਿੰਡ ਭਾਮੜੀ, ਲਵਜੀਤ ਪੁੱਤਰ ਛਿੰਦਾ ਮਸੀਹ ਤੇ ਸਾਜਨ ਮਸੀਹ ਪੁੱਤਰ ਹੀਰਾ ਵਾਸੀਆਨ ਖੁਸ਼ੀਪੁਰ ਜੋ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਡਾਲਾ ਗ੍ਰੰਥੀਆਂ ਤੋਂ ਬਟਾਲਾ ਵੱਲ ਆ ਰਹੇ ਸਨ। 

ਇਸ ਦੌਰਾਨ ਜਦੋਂ ਇਹ ਤਿੰਨੇ ਬਟਾਲਾ-ਕਾਦੀਆਂ ਰੋਡ ਸਥਿਤ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਬੱਸ ਨੇ ਉਕਤ ਮੋਟਰਸਾਈਕਲ ਸਵਾਰਾਂ ਨੂੰ ਸਾਈਡ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਉਕਤ ਤਿੰਨੇ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਪਰੰਤ ਇਸ ਬਾਰੇ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਉਕਤ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਵਲੋਂ ਉਕਤਾਨ ਦਾ ਇਲਾਜ ਕੀਤਾ ਜਾ ਰਿਹਾ ਹੈ।


author

Gurminder Singh

Content Editor

Related News