ਮੋਟਰਸਾਈਕਲ ਨੇ ਸਾਈਕਲ ਨੂੰ ਮਾਰੀ ਟੱਕਰ, ਔਰਤ ਗੰਭੀਰ ਜ਼ਖਮੀ
Friday, Sep 27, 2024 - 06:19 PM (IST)
ਬਟਾਲਾ (ਸਾਹਿਲ) : ਮੋਟਰਸਾਈਕਲ ਨੇ ਸਾਈਕਲ ਨੂੰ ਟੱਕਰ ਮਾਰਨ ਨਾਲ ਔਰਤ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਕੌਰ ਪਤਨੀ ਜੋਤੀ ਵਾਸੀ ਸੰਗਤਪੁਰਾ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਕੰਮ ’ਤੇ ਜਾ ਰਹੀ ਸੀ। ਇਸ ਦੌਰਾਨ ਜਦੋਂ ਇਹ ਘਰੋਂ ਥੋੜ੍ਹਾ ਅੱਗੇ ਮੋੜ ’ਤੇ ਪਹੁੰਚੀ ਤਾਂ ਸਾਹਮਣਿਓਂ ਆਏ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਈ।
ਉੁਪਰੰਤ ਇਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਪਰਿਵਾਰ ਵਾਲਿਆਂ ਨੇ ਭਰਤੀ ਕਰਵਾਇਆ। ਇਹ ਵੀ ਪਤਾ ਲੱਗਾ ਹੈ ਕਿ ਉਕਤ ਔਰਤ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ।