ਨਾਭਾ ਜੇਲ੍ਹ ਵਿਚ ਡੱਕੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ

Saturday, Mar 22, 2025 - 12:25 PM (IST)

ਨਾਭਾ ਜੇਲ੍ਹ ਵਿਚ ਡੱਕੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ

ਗੁਰਦਾਸਪੁਰ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਕਿਹਾ ਹੈ ਕਿ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਪੰਜਾਬ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਪੁਲਸ ਬੱਲ ਨਾਲ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲ‌ਈ ਪਿਛਲੇ ਇਕ ਸਾਲ ਤੋਂ ਸ਼ਾਂਤਮ‌ਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਚੁੱਕ ਕੇ ਜੇਲ੍ਹਾਂ ਵਿਚ ਡੱਕਣ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ  ਭਾਰਤ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਧਿਰ ਨੂੰ ਸਰਕਾਰ ਵੱਲੋਂ ਗੱਲਬਾਤ ਲ‌ਈ ਬੁਲਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਬੰਦ ਕਰਨਾ। 

ਰੰਧਾਵਾ ਨੇ ਕਿਹਾ ਕਿ ਨਾਭਾ ਅਤੇ ਹੋਰ ਜੇਲ੍ਹਾਂ ਵਿਚ ਡੱਕੇ ਕਿਸਾਨਾਂ ਨੂੰ ਤਰੁੰਤ ਰਿਹਾ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਲਾਗੂ ਕਰੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਆਗੂ ਪੰਜਾਬ ਨੂੰ ਆਪਣੇ ਢੰਗ ਨਾਲ ਚਲਾ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਨ੍ਹਾਂ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਅਜਿਹੇ ਲੀਡਰਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।


author

Gurminder Singh

Content Editor

Related News