ਨਿੱਕੇ ਘੁੰਮਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅੰਤਿਮ ਅਰਦਾਸ ਸਮਾਗਮ ''ਚ ਹੋਏ ਸ਼ਾਮਲ ਕੇਵਲ ਢਿੱਲੋਂ

Thursday, Jul 09, 2026 - 05:57 PM (IST)

ਨਿੱਕੇ ਘੁੰਮਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅੰਤਿਮ ਅਰਦਾਸ ਸਮਾਗਮ ''ਚ ਹੋਏ ਸ਼ਾਮਲ ਕੇਵਲ ਢਿੱਲੋਂ

ਗੁਰਦਾਸਪੁਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ, ਨਿੱਕੇ ਘੁੰਮਣ (ਗੁਰਦਾਸਪੁਰ) ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਮਰੀਕ ਸਿੰਘ ਦੀ ਯਾਦ ਵਿਚ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਸੰਤ ਬਾਬਾ ਅਮਰੀਕ ਸਿੰਘ ਜੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਅਕੀਦਤ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਸੰਤ ਬਾਬਾ ਅਮਰੀਕ ਸਿੰਘ ਵੱਲੋਂ ਸਮਾਜ ਸੇਵਾ, ਕਾਰ ਸੇਵਾ ਅਤੇ ਧਾਰਮਿਕ ਖੇਤਰ ਵਿਚ ਪਾਏ ਗਏ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਮਨੁੱਖਤਾ ਦੀ ਸੇਵਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਜੋ ਅਮੁੱਲਾ ਯੋਗਦਾਨ ਪਾਇਆ, ਉਸ ਨੂੰ ਹਮੇਸ਼ਾ ਸਤਿਕਾਰ ਅਤੇ ਸ਼ਰਧਾ ਨਾਲ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸੂਰਜ ਭਾਰਦਵਾਜ, ਰੇਣੁ ਕਸ਼ਯਪ, ਰਵੀਕਰਨ ਸਿੰਘ ਕਾਹਲੋਂ, ਹਰਸਿਮਰਨ ਸਿਂਘ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਆਗੂ, ਵਰਕਰ ਅਤੇ ਸੰਗਤ ਵੀ ਹਾਜ਼ਰ ਸੀ।


author

Gurminder Singh

Content Editor

Related News