ਪੰਚਾਇਤੀ ਜ਼ਮੀਨ ਦੀ ਨਿਲਾਮੀ ਦੇ ਨਿਯਮ ਬਦਲਣ ’ਤੇ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੇ ਘੇਰੀ ‘ਆਪ’

05/02/2022 5:31:20 PM

ਗੁਰਦਾਸਪੁਰ/ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਦੇ ਨਿਯਮਾਂ ਵਿੱਚ ਸੋਧ ਕਰਕੇ ਪੰਚਾਇਤੀ ਜ਼ਮੀਨਾਂ ਵਿੱਚੋਂ ਅਨੁਸੂਚਿਤ ਜਾਤੀਆਂ ਦੇ ਲੋਕਾਂ ਤੋਂ ਇੱਕ ਤਿਹਾਈ ਹਿੱਸੇ ਦਾ ਹੱਕ ਖੋਹਣ ਦੀ ਤਿਆਰੀ ’ਚ ਹੈ।  

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ‘‘ਮਾਨ ਸਾਹਿਬ ਦਲਿਤ ਸਮਾਜ ਦੇ ਹੱਕਾਂ ਦਾ ਘਾਣ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ’’। ਰਾਜਨੀਤਿਕ ਲੋਕਾਂ ਨੂੰ ਇਸ ਪ੍ਰਤੀ ਸਦਾ ਜਾਗਰੂਕ ਰਹਿਣ ਦੀ ਲੋੜ ਹੈ, ਕਿਉਂਕਿ ਅਫਸਰਸ਼ਾਹੀ ਰੂਲਾਂ ਵਿੱਚ ਬਦਲਾਅ ਕਰ ਕੇ ਇਨ੍ਹਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੀ ਤੁਰੰਤ ਜਵਾਬਦੇਹੀ ਯਕੀਨੀ ਬਣਾਓ।’’

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

 

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਪੰਜਾਬ ਦੀ 'ਆਪ' ਸਰਕਾਰ ਵੱਲੋਂ ਦਲਿਤਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ। ਇਸ ਦਾ ਸਮੁੱਚੇ ਦਲਿਤ ਸਮਾਜ 'ਤੇ ਮਾੜਾ ਅਸਰ ਪਵੇਗਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਸੂਬੇ ਦੀ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਕ੍ਰਿਪਾ ਕਰਕੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵੱਲੋਂ  ਪਿਛਲੇ ਮਹੀਨੇ ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿੱਚ ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਨੂੰ ਲੈ ਕੇ ਤੈਅ ਪਹਿਲੇ ਨਿਯਮ ਰੱਦ ਕਰ ਦਿੱਤੇ ਸਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News