ਪਰਮਿੰਦਰ ਕੌਰ ਰੰਧਾਵਾ ਦੀ ਆਤਮਿਕ ਸ਼ਾਂਤੀ ਲ‌ਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Monday, Sep 02, 2024 - 04:01 PM (IST)

ਪਰਮਿੰਦਰ ਕੌਰ ਰੰਧਾਵਾ ਦੀ ਆਤਮਿਕ ਸ਼ਾਂਤੀ ਲ‌ਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਪਠਾਨਕੋਟ : ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸਵਰਗੀ ਭਰਜਾਈ ਪਰਮਿੰਦਰ ਕੌਰ ਰੰਧਾਵਾ ਅਤੇ ਇੰਦਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਅਤੇ ਦੀਪ ਇੰਦਰ ਸਿੰਘ ਰੰਧਾਵਾ ਦੇ ਮਾਤਾ ਦੀ ਆਤਮਿਕ ਸ਼ਾਂਤੀ ਲਈ ਨਿਊ ਚੰਡੀਗੜ੍ਹ ਵਿਖੇ ਸੰਤ ਬਾਬਾ ਵਰਿਆਮ ਸਿੰਘ ਦੀ ਤਪੋ ਭੂਮੀ ਗੁਰਦੁਆਰਾ ਸ੍ਰੀ ਰਤਵਾੜਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਇਆ ਗਿਆ। ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਨਤਮਸਤਕ ਹੋ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਰੰਧਾਵਾ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਣ ਵਾਲੀ ਸਾਧ ਸੰਗਤ ਦਾ ਦਿਲੋਂ ਧੰਨਵਾਦ ਕੀਤਾ। 

ਇਸ ਮੌਕੇ ਵੱਡੀ ਗਿਣਤੀ ਵਿਚ ਸਕੇ ਸਬੰਧੀ ਅਤੇ ਰੰਧਾਵਾ ਪਰਿਵਾਰ ਨਾਲ ਸਾਂਝ ਰੱਖਣ ਵਾਲੇ ਪੱਤਵੰਤੇ ਸੱਜਣ ਹਾਜ਼ਰ ਸਨ। ਮੀਡੀਆ ਨਾਲ ਇਹ ਜਾਣਕਾਰੀ ਰੰਧਾਵਾ ਪਰਿਵਾਰ ਦੇ ਮੈਂਬਰ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।


author

Gurminder Singh

Content Editor

Related News