ਪਰਮਿੰਦਰ ਕੌਰ ਰੰਧਾਵਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਰਾਜਾ ਵੜਿੰਗ, ਵੱਡੀ ਗਿਣਤੀ ਸੰਗਤਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ
Wednesday, Aug 21, 2024 - 02:08 PM (IST)
ਧਿਆਨਪੁਰ : ਕਾਂਗਰਸ ਪਾਰਟੀ ਦੇ ਸਤਿਕਾਰਤ ਆਗੂ ਸਵਰਗਵਾਸੀ ਸੰਤੋਖ ਸਿੰਘ ਰੰਧਾਵਾ ਦੇ ਵੱਡੇ ਸਪੁੱਤਰ ਇੰਦਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਅਤੇ ਸਾਬਕਾ ਉਪ- ਮੁੱਖ ਮੰਤਰੀ ਮੈਂਬਰ ਲੋਕ ਸਭਾ ਸੁਖਜਿੰਦਰ ਸਿੰਘ ਰੰਧਾਵਾ ਦੀ ਭਰਜਾਈ ਸਰਦਾਰਨੀ ਪਰਮਿੰਦਰ ਕੌਰ ਰੰਧਾਵਾ ਦੀ ਸ਼ਾਂਤੀ ਦੇ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਤੋਂ ਬਾਅਦ ਸਕੂਲ ਧਾਰੋਵਾਲੀ ਦੀ ਵਿਸ਼ਾਲ ਗਰਾਉਂਡ ਵਿਚ ਕੀਰਤਨ ਅਤੇ ਸ਼ਰਧਾਂਜਲੀ ਸਮਾਰੋਹ ਹੋਇਆ। ਜਿਸ ਵਿੱਚ ਭਾਈ ਕਾਰਜ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਵੱਲੋਂ ਵੈਰਾਗਮਈ ਕਥਾ ਕੀਤੀ ਗਈ।
ਇਸ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਅਤੇ ਮਜੀਠਾ ਹਲਕੇ ਦੇ ਕਾਂਗਰਸ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਬੀਬੀ ਪਰਮਿੰਦਰ ਕੌਰ ਰੰਧਾਵਾ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸੱਚਰ ਨੇ ਕਿਹਾ ਕਿ ਬੀਬੀ ਪਰਮਿੰਦਰ ਕੌਰ ਦਾ ਪੇਕਾ ਪਰਿਵਾਰ ਵੀ ਰਾਜਨੀਤਿਕ ਤੇ ਨਾਮਵਰ ਪਰਿਵਾਰ ਹੈ। ਮੌਸਮ ਦੀ ਨਜ਼ਾਕਤ ਨੂੰ ਸਮਝਦਿਆਂ ਹੋਇਆਂ ਸਮਾਗਮ ਨੂੰ ਸਮਾਂਬੰਦ ਕਰਨਾ ਪਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਐੱਮ.ਪੀ. ਰਾਜਾ ਵੜਿੰਗ ਨੇ ਰਾਹੁਲ ਗਾਂਧੀ ਵੱਲੋਂ ਭੇਜਿਆ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਉਣ ਤੋਂ ਬਾਅਦ ਸਰਦਾਰਨੀ ਪਰਮਿੰਦਰ ਕੌਰ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਰੰਧਾਵਾ ਪਰਿਵਾਰ ਵੱਲੋਂ ਸਮੁੱਚੀਆਂ ਆਈਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ। ਇੰਦਰਜੀਤ ਸਿੰਘ ਰੰਧਾਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੈਡਮ ਜਤਿੰਦਰ ਕੌਰ ਰੰਧਾਵਾ ਨਾਲ ਦੁੱਖ ਸਾਂਝਾਂ ਕਰਨ ਵਾਲਿਆਂ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੌਜੂਦਾ ਐੱਮ.ਪੀ. ਰਾਜਾ ਵੜਿੰਗ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਵਿਧਾਇਕ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੈਂਬਰ ਲੋਕ ਸਭ ਸ਼ੇਰ ਸਿੰਘ ਘੁਬਾਇਆ, ਵਿਧਾਇਕ ਪ੍ਰਗਟ ਸਿੰਘ, ਸਾਬਕਾ ਮੰਤਰੀ ਗੁਰਕੀਰਤ ਸਿੰਘ, ਸਾਬਕਾ ਵਿਧਾਇਕ ਲੱਖਾ ਪਾਇਲ, ਕੁਲਬੀਰ ਸਿੰਘ ਜੀਰਾ ਸਾਬਕਾ ਵਿਧਾਇਕ, ਹਰਦੇਵ ਸਿੰਘ ਲਾਡੀ ਸ਼ੇਰਾਂਵਾਲੀਆ ਵਿਧਾਇਕ , ਕੁਲਜੀਤ ਸਿੰਘ ਨਾਗਰਾ ਸਾਬਕਾ ਵਿਧਾਇਕ, ਜਸਬੀਰ ਸਿੰਘ ਡਿੰਪਾ ਸਾਬਕਾ ਐੱਮ. ਪੀ, ਰਮਨਦੀਪ ਸਿੰਘ ਸਿੱਕੀ ਸਾਬਕਾ ਵਿਧਾਇਕ, ਅਨਿਲ ਵਿਜ ਸਾਬਕਾ ਵਿਧਾਇਕ, ਰਾਜ ਕਵਲਪ੍ਰੀਤ ਸਿੰਘ ਲੱਕੀ, ਬਰਿੰਦਰਮੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ, ਪ੍ਰਗਟ ਸਿੰਘ ਐੱਮ.ਐੱਲ.ਏ ,ਕੁਲਬੀਰ ਸਿੰਘ ਬੇਦੀ, ਸੁਖਵਿੰਦਰ ਸਿੰਘ ਡੈਨੀ, ਗੁਰਮੀਤ ਸਿੰਘ ਪਾਹੜਾ, ਸੰਤ ਭਾਗ ਸਿੰਘ, ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਸੰਤ ਜਸਵਿੰਦਰ ਸਿੰਘ ਜੀ, ਸੰਤ ਬਾਬਾ ਗੁਰਦਿਆਲ ਸਿੰਘ ਟਾਂਡਾ ,ਸੁਖਦੇਵ ਸਿੰਘ ਰੰਧਾਵਾ, ਜਗਦੀਪ ਸਿੰਘ ਕਾਕਾ , ਅਮਨਦੀਪ ਸਿੰਘ ਜੈਂਤੀਪੁਰ , ਸੁੱਖਵਿੰਦਰ ਸਿੰਘ ਡੈਨੀ , ਨਵਤੇਜ ਸਿੰਘ ਚੀਮਾ, ਬੈਰੀ ਜੀ, ਰਾਜਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸਿਆਸੀ ਆਗੂ ਅਤੇ ਲੋਕ ਹਾਜ਼ਰ ਸਨ ।