ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਪਠਾਨਕੋਟ ਦੇ ਵਾਸੀ, ਚਿਰਾਂ ਤੋਂ ਲਟਕਦੀ ਮੰਗ ਨੂੰ ਪਿਆ ਬੂਰ
Tuesday, Aug 01, 2023 - 07:09 PM (IST)
ਪਠਾਨਕੋਟ (ਆਦਿਤਿਆ) : ਭਾਰਤ ਸਰਕਾਰ ਵੱਲੋਂ 28 ਏਅਰਪੋਰਟਸ ਨੂੰ ‘ਉਡਾਨ ਸਕੀਮ’ ਤਹਿਤ ਸ਼ਾਮਲ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਦੇ ਪਠਾਨਕੋਟ, ਆਦਮਪੁਰ ਅਤੇ ਬਠਿੰਡਾ ਹਵਾਈ ਅੱਡੇ ਸ਼ਾਮਲ ਹਨ। ਉਡਾਨ ਸਕੀਮ ਤਹਿਤ ਹੁਣ ਜਲਦ ਹੀ ਇਨ੍ਹਾਂ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਇਸ ਯੋਜਨਾ ਵਿਚ ਪਠਾਨਕੋਟ ਏਅਰਪੋਰਟ ਨੂੰ ਸ਼ਾਮਲ ਕੀਤੇ ਜਾਣ 'ਤੇ ਖੇਤਰ ਦੇ ਵਪਾਰੀਆਂ ਨੇ ਉਨ੍ਹਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਣ ’ਤੇ ਰਾਹਤ ਮਹਿਸੂਸ ਕੀਤੀ ਹੈ ਅਤੇ ਨਾਲ ਹੀ ਖ਼ੁਸ਼ੀ ਪ੍ਰਗਟ ਕਰਦੇ ਹੋਏ ਸਰਕਾਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ 'ਚ ਕਈ ਥਾਵਾਂ 'ਤੇ ਚੜ੍ਹਦੀ ਸਵੇਰ ਐਨ.ਆਈ.ਏ. ਵੱਲੋਂ ਛਾਪੇਮਾਰੀ
ਖੇਤਰ ਦੇ ਵਪਾਰੀ ਅਤੇ ਵਪਾਰ ਮੰਡਲ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਭਰਤ ਮਹਾਜਨ, ਪ੍ਰਧਾਨ ਰਾਜੇਸ਼ ਪੁਰੀ, ਚੇਅਰਮੈਨ ਅਮਿਤ ਨਈਅਰ, ਜਨਰਲ ਸਕੱਤਰ ਰਾਮਪਾਲ ਭੰਡਾਰੀ, ਕੈਸ਼ੀਅਰ ਨਰਿੰਦਰ ਵਾਲੀਆ ਅਤੇ ਪ੍ਰਾਜੈਕਟ ਚੇਅਰਮੈਨ ਸੂਰਜ ਸ਼ਰਮਾ ਨੇ ਦੱਸਿਆ ਕਿ ਆਮ ਜਨਤਾ ਅਤੇ ਵਪਾਰੀਆਂ ਨੂੰ ਕਈ ਹਵਾਈ ਅੱਡਿਆਂ ’ਤੇ ਉਡਾਨ ਯੋਜਨਾ ਤਹਿਤ ਸ਼ੁਰੂ ਕੀਤੀ ਗਈ ਸਹੂਲਤ ਉਪਲਬੱਧ ਹੈ ਅਤੇ ਨਾਲ ਹੀ ਇਸ ’ਚ ਯਾਤਰਾ ਕਰਨਾ ਬਹੁਤ ਮਹਿੰਗਾ ਨਹੀਂ ਹੈ, ਇਸ ਲਈ ਇਹ ਹਰ ਵਰਗ ਲਈ ਫ਼ਾਇਦੇਮੰਦ ਹੋਵੇਗਾ। ਉਨ੍ਹਾਂ ਕਿਹਾ ਕਿ ਪਠਾਨਕੋਟ ਹਵਾਈ ਅੱਡਾ ਖੁੱਲ੍ਹਣ ਨਾਲ ਨਾ ਸਿਰਫ਼ ਸਥਾਨਕ ਲੋਕਾਂ ਨੂੰ ਸਗੋਂ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਅਤੇ ਵਪਾਰੀਆਂ ਨੂੰ ਵੀ ਫ਼ਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: 2 ਪ੍ਰਵਾਸੀਆਂ ਵੱਲੋਂ ਨਾਬਾਲਗਾ ਨਾਲ ਜਬਰ-ਜ਼ਿਨਾਹ, ਕੁੜੀ ਦੇ ਹੱਥ ਬੰਨ੍ਹ ਹੋਏ ਫ਼ਰਾਰ
ਉਨ੍ਹਾਂ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਬੰਦ ਪਏ ਪਠਾਨਕੋਟ ਏਅਰਪੋਰਟ ਤੋਂ ਉਡਾਨਾਂ ਸ਼ੁਰੂ ਕਰਵਾਉਣ ਲਈ ਉਨ੍ਹਾਂ ਦੇ ਆਗਮਨ ਦੇ ਦੌਰਾਨ ਕੇਂਦਰੀ ਮੰਤਰੀ ਅਰਜੁਨ ਮੇਘਵਾਲ ਨੂੰ ਮੰਗ ਪੱਤਰ ਸੌਂਪ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਸੀ। ਇਸ ਦੇ ਬਾਅਦ ਕੇਂਦਰ ਸਰਕਾਰ ਨੇ ਪਠਾਨਕੋਟ ਨੂੰ ਉਡਾਨ ਸਕੀਮ ’ਚ ਸ਼ਾਮਲ ਕਰ ਕੇ ਸਮੂਹ ਵਪਾਰੀਆਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਖੇਤਰ ਦੇ ਵਪਾਰੀਆਂ ਨੂੰ ਆਪਣੇ ਕਾਰੋਬਾਰ ਦੇ ਲਈ ਦਿੱਲੀ ਆਉਣ ਜਾਣ ਵਿਚ ਕਾਫ਼ੀ ਆਸਾਨੀ ਹੋਵੇਗੀ ਅਤੇ ਉਨ੍ਹਾਂ ਦਾ ਸਮਾਂ ਤੇ ਪੈਸਾ ਬਚਣ ਨਾਲ ਸਥਾਨਕ ਵਪਾਰ ਵੀ ਵਧੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪਟਵਾਰੀਆਂ ਦੇ ਕਾਰਜਕਾਲ ਸਬੰਧੀ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ
ਉਨ੍ਹਾਂ ਮੰਗ ਕੀਤੀ ਕਿ ਪਠਾਨਕੋਟ ਏਅਰਪੋਰਟ ਤੋਂ ਦਿੱਲੀ ਜਾਣ ਵਾਲੀ ਫਲਾਈਟ ਦਾ ਸਮਾਂ ਸਵੇਰੇ 9 ਵਜੇ ਦੇ ਕਰੀਬ ਅਤੇ ਉਥੋਂ ਵਾਪਸੀ ਦੀ ਫਲਾਈਟ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਰੱਖਿਆ ਜਾਵੇ। ਇਸ ਤੋਂ ਇਲਾਵਾ ਪਠਾਨਕੋਟ ਹਵਾਈ ਅੱਡੇ ਤੋਂ ਸ੍ਰੀਨਗਰ ਅਤੇ ਜੰਮੂ ਦੀਆਂ ਕਨੈਕਟਿੰਗ ਫਲਾਈਟਾਂ ਵੀ ਸ਼ੁੁਰੂ ਕੀਤੀਆਂ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8