ਪੇਂਡੂ ਖੇਤਰਾਂ ''ਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ, ਕਾਰੋਬਾਰ ਠੱਪ
Thursday, Apr 16, 2026 - 01:04 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਮੌਸਮ ਦੀ ਅਚਾਨਕ ਤਬਦੀਲੀ ਕਾਰਨ ਇੱਕ ਦਮ ਗਰਮੀ ਵਧ ਗਈ ਹੈ, ਉੱਥੇ ਹੀ ਬਿਜਲੀ ਦੇ ਲੰਬੇ ਲੰਬੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਗਰਮੀ ਦੇ ਮੌਸਮ ਵਿੱਚ ਬਿਜਲੀ ਨਾ ਹੋਣ ਨਾਲ ਘਰਾਂ ਵਿੱਚ ਰਹਿਣਾ ਮੁਸ਼ਕਿਲ ਹੋ ਗਿਆ ਹੈ। ਦਿਨ ਹੋਵੇ ਜਾਂ ਰਾਤ, ਕਈ-ਕਈ ਘੰਟਿਆਂ ਤੱਕ ਬਿਜਲੀ ਗਾਇਬ ਰਹਿੰਦੀ ਹੈ, ਜਿਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਲੈ ਕੇ ਰੋਜ਼ਮਰਾ ਦੇ ਕੰਮਾਂ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਇਸ ਦੇ ਨਾਲ ਹੀ ਛੋਟੇ ਕਾਰੋਬਾਰੀਆਂ ‘ਤੇ ਵੀ ਇਸਦਾ ਬੁਰਾ ਅਸਰ ਪਿਆ ਹੈ। ਦੁਕਾਨਾਂ, ਵੈਲਡਿੰਗ ਵਰਕਸ਼ਾਪਾਂ, ਆਟੇ ਦੀਆਂ ਚੱਕੀਆਂ ਅਤੇ ਹੋਰ ਬਿਜਲੀ ਤੇ ਨਿਰਭਰ ਧੰਦੇ ਲਗਭਗ ਠੱਪ ਹੋ ਕੇ ਰਹਿ ਗਏ ਹਨ। ਬਿਜਲੀ ਨਾ ਹੋਣ ਕਾਰਨ ਮਸ਼ੀਨਾਂ ਬੰਦ ਪਈਆਂ ਰਹਿੰਦੀਆਂ ਹਨ, ਜਿਸ ਨਾਲ ਰੋਜ਼ਾਨਾ ਦੀ ਕਮਾਈ ‘ਤੇ ਵੀ ਅਸਰ ਪੈਂਦਾ ਹੈ। ਕਿਸਾਨਾਂ ਲਈ ਵੀ ਹਾਲਤ ਚਿੰਤਾਜਨਕ ਹੈ, ਕਿਉਂਕਿ ਖੇਤਾਂ ਵਿੱਚ ਗੰਨੇ ਦੀ ਫਸਲ ਨੂੰ ਸਿੰਚਾਈ ਲਈ ਬਿਜਲੀ ਦੀ ਲੋੜ ਹੁੰਦੀ ਹੈ। ਲੰਬੇ ਕੱਟਾਂ ਕਾਰਨ ਫਸਲਾਂ ਨੂੰ ਪਾਣੀ ਨਹੀਂ ਮਿਲ ਰਿਹਾ, ਜਿਸ ਨਾਲ ਉਨ੍ਹਾਂ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਬਿਜਲੀ ਸਪਲਾਈ ਨੂੰ ਜਲਦੀ ਤੋਂ ਜਲਦੀ ਸੁਧਾਰਿਆ ਜਾਵੇ ਅਤੇ ਲੰਬੇ ਕੱਟਾਂ ਨੂੰ ਘਟਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ- 17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
