ਜ਼ਹਿਰੀਲੀ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

05/29/2024 5:01:36 PM

ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ) : ਜ਼ਹਿਰੀਲੀ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਐੱਸ.ਆਈ. ਸਰਦੂਲ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਸ਼੍ਰੀ ਹਰਗੋਬਿੰਦਪੁਰ ਆਪਣੇ ਘਰੋਂ ਬਾਹਰ ਗਿਆ ਸੀ, ਜਿਸ ਤੋਂ ਬਾਅਦ ਇਸ ਨੇ ਘਰ ਫੋਨ ਕੀਤਾ ਕਿ ਮੈਂ ਕੋਈ ਜ਼ਹਿਰਲੀ ਦਵਾਈ ਖਾ ਲਈ ਹੈ, ਜਿਸ ’ਤੇ ਪਤਾ ਚੱਲਦਿਆਂ ਹੀ ਪਰਿਵਾਰ ਵਾਲਿਆਂ ਨੇ ਇਸ ਨੂੰ ਤੁਰੰਤ ਲੱਭ ਕੇ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ ਜਿਥੇ ਇਸ ਦੀ ਮੌਤ ਹੋ ਗਈ। 

ਜਾਂਚ ਕਰ ਰਹੇ ਐੱਸ.ਆਈ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਸ਼੍ਰੀ ਹਰਗੋਬਿੰਦਪੁਰ ਵਿਖੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ 174 ਸੀ. ਆਰ. ਪੀ. ਸੀ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।


Gurminder Singh

Content Editor

Related News