ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ
Friday, Jun 19, 2026 - 04:46 PM (IST)
ਬਟਾਲਾ (ਸਾਹਿਲ, ਯੋਗੀ) : ਨਜ਼ਦੀਕੀ ਪਿੰਡ ਨੰਗਲ ਵਿਖ ਇਕ ਔਰਤ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਲ ਸਿੰਘ ਦੇ ਏ.ਐੱਸ.ਆਈ ਨਰਿੰਦਰ ਸਿੰਘ ਨੇ ਮਹਿਲਾ ਕਾਂਸਟੇਬਲ ਨਵਨੀਤ ਦੀ ਹਾਜ਼ਰੀ ਵਿਚ ਦੱਸਿਆ ਕਿ ਸ਼ਮਾ ਪਤਨੀ ਸਿੰਟੂ ਮਸੀਹ ਵਾਸੀ ਪਿੰਡ ਨੰਗਲ ਜੋ ਕਿ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹੋਣ ਦੇ ਨਾਲ ਨਾਲ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ, ਨੇ ਬੀਤੇ ਕੱਲ ਗਲਤੀ ਨਾਲ ਘਰ ਵਿਚ ਪਈ ਜ਼ਹਿਰੀਲੀ ਦਵਾਈ ਖਾ ਲਈ।
ਇਸ ਕਾਰਣ ਉਸ ਦੀ ਤਬੀਅਤ ਵਿਗੜ ਗਈ ਅਤੇ ਉਪਰੰਤ ਇਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਇਸਦੀ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਏ.ਐੱਸ.ਆਈ ਧਰਮਿੰਦਰ ਨੇ ਮ੍ਰਿਤਕਾ ਦੇ ਪਤੀ ਦੇ ਬਿਆਨ ’ਤੇ 194 ਬੀ.ਐੱਨ.ਐੱਸ ਤਹਿਤ ਬਣਦੀ ਕਾਨੂੰਨੀ ਕਾਰਵਾਈ ਥਾਣਾ ਕਿਲਾ ਲਾਲ ਸਿੰਘ ਵਿਖੇ ਕਰ ਦਿੱਤੀ ਗਈ ਹੈ।
