ਨਾਕਾਬੰਦੀ ਦੌਰਾਨ 2 ਨੌਜਵਾਨ ਮੋਟਰਸਾਈਕਲ ਅਤੇ ਹੈਰੋਇਨ ਸਮੇਤ ਕਾਬੂ
Saturday, Mar 28, 2026 - 04:37 PM (IST)
ਗੁਰਦਾਸਪੁਰ (ਹਰਮਨ) : ਕਾਹਨੂੰਵਾਨ ਪੁਲਸ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਮੋਟਰਸਾਈਕਲ ਅਤੇ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਟੀ-ਪੁਆਇੰਟ ਚਰਚ ਮੋੜ, ਕਾਹਨੂੰਵਾਨ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਮੋਟਰਸਾਈਕਲ (ਨੰਬਰ ਪੀਬੀ06ਏਐਫ.1146 'ਤੇ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਭੱਦਾ ਅਤੇ ਮਨਦੀਪ ਸਿੰਘ ਉਰਫ਼ ਮੰਨਾ ਵਜੋਂ ਹੋਈ ਹੈ।
ਪੁਲਸ ਵੱਲੋਂ ਰੋਕੇ ਜਾਣ 'ਤੇ ਮੁਲਜ਼ਮ ਪਰਮਜੀਤ ਸਿੰਘ ਉਰਫ਼ ਭੱਦਾ ਨੇ ਸੜਕ ਦੇ ਕਿਨਾਰੇ ਇਕ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ। ਜਦੋਂ ਪੁਲਸ ਨੇ ਉਸ ਲਿਫ਼ਾਫ਼ੇ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਉਸ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮੋਟਰਸਾਈਕਲ ਅਤੇ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿਚ ਲੈ ਕੇ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
