ਪ੍ਰਿਯੰਕਾ ਗਾਂਧੀ ਵੱਲੋਂ ਵਾਇਨਾਡ ਤੋਂ ਚੋਣ ਲੜਨ ਨਾਲ ਕਾਂਗਰਸੀਆਂ ਵਿਚ ਖੁਸ਼ੀ ਦਾ ਮਾਹੌਲ : ਰੰਧਾਵਾ

06/19/2024 11:39:34 AM

ਪਠਾਨਕੋਟ (ਅਦਿਤਿਆ) : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਲੋਂ ਵਾਇਨਾਡ ਲੋਕ ਸਭਾ ਹਲਕੇ ਤੋਂ ਪ੍ਰਿਯੰਕਾ ਗਾਂਧੀ ਨੂੰ ਮੈਦਾਨ ਵਿਚ ਉਤਾਰੇ ਜਾਣ ਕਾਰਣ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਸੰਸਦ ਵਿਚ ਮੌਜੂਦਗੀ ਨਾਲ ਤਾਨਾਸ਼ਾਹੀ ਦੇ ਖ਼ਿਲਾਫ ਲੜੀ ਜਾ ਰਹੀ ਜੰਗ ਨੂੰ ਹੋਰ ਬੱਲ ਮਿਲੇਗਾ ਅਤੇ ਲੋਕਤੰਤਰ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ। 

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਵਾਇਨਾਡ ਲੋਕ ਸਭਾ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਕੇ ਇਤਿਹਾਸ ਕਾਇਮ ਕਰੇਗੀ। ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਖਾਸਮ-ਖਾਸ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ ਹੈ। 


Gurminder Singh

Content Editor

Related News