ਡਾਕਟਰ ਬਣਨ ਵਾਲਿਆਂ ਨੂੰ ਹੁਣ ਨਹੀਂ ਜਾਣਾ ਪਵੇਗਾ ਵਿਦੇਸ਼, ਪੰਜਾਬ ਬਣੇਗਾ ਮੈਡੀਕਲ ਐਜੂਕੇਸ਼ਨ ਦਾ ਹੱਬ
Tuesday, Sep 12, 2023 - 04:54 PM (IST)
ਪਠਾਨਕੋਟ (ਸ਼ਾਰਦਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੈਡੀਕਲ ਐਜੂਕੇਸ਼ਨ ਦਾ ਹੱਬ ਬਣਾਉਣ ਜਾ ਰਹੀ ਹੈ। ਅਗਲੇ 5 ਸਾਲਾਂ ’ਚ ਦੇਸ਼-ਵਿਦੇਸ਼ ਵਿਚ ਪੰਜਾਬ ਦਾ ਨਾਂ ਉਭਰੇਗਾ। ਹੁਣ ਪੰਜਾਬ ਵਿਚ 11 ਮੈਡੀਕਲ ਕਾਲਜ ਹਨ। ਪੰਜਾਬ ਸਰਕਾਰ ਨੇ ਸਾਲ 2027 ਤੱਕ ਸੂਬੇ ’ਚ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਟੀਚਾ ਰੱਖਿਆ ਹੈ। ਇਸ ਤੋਂ ਬਾਅਦ ਪੰਜਾਬ ’ਚ ਮੈਡੀਕਲ ਕਾਲਜਾਂ ਦੀ ਗਿਣਤੀ 27 ਹੋ ਜਾਵੇਗੀ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਨਵੇਂ ਮੈਡੀਕਲ ਕਾਲਜ ਬਣਨ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਿਦੇਸ਼ ਨਹੀਂ ਜਾਣਾ ਪਵੇਗਾ। ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਕੋਵਿਡ ਦੌਰਾਨ ਯੂਕ੍ਰੇਨ ’ਚ ਬੱਚੇ ਡਾਕਟਰ ਬਣਨ ਦੀ ਸਿੱਖਿਆ ਲੈਣ ਗਏ ਸਨ ਤਾਂ ਉਨ੍ਹਾਂ ਨੂੰ ਵਾਪਸ ਲਿਆਉਣਾ ਇਕ ਚੁਣੌਤੀਪੂਰਨ ਕੰਮ ਹੋ ਗਿਆ ਸੀ। ਉਦੋਂ ਹੀ ਸਾਡੀ ਸਰਕਾਰ ਨੇ ਸੰਕਲਪ ਲਿਆ ਸੀ ਕਿ ਅਸੀਂ ਪੰਜਾਬ ’ਚ ਇੰਨੇ ਮੈਡੀਕਲ ਕਾਲਜ ਖੋਲ੍ਹ ਦੇਵਾਂਗੇ ਕਿ ਬੱਚਿਆਂ ਨੂੰ ਵਿਦੇਸ਼ਾਂ ਵੱਲ ਰੁਖ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ
ਕਪੂਰਥਲਾ ਤੇ ਹੁਸ਼ਿਆਰਪੁਰ ’ਚ ਬਣ ਰਹੇ 100 ਸੀਟਾਂ ਵਾਲੇ ਮੈਡੀਕਲ ਕਾਲਜ
ਕਪੂਰਥਲਾ ’ਚ 20 ਏਕੜ ਵਿਚ 428.69 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਬਣ ਰਿਹਾ ਹੈ ਅਤੇ ਇਸ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਜਗ੍ਹਾ ਦਾ ਨਿਰੀਖਣ ਕਰਨ ਖ਼ੁਦ ਪੁੱਜੇ ਸਨ। ਇਸ ਮੈਡੀਕਲ ਕਾਲਜ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਰੱਖਣ ਦਾ ਫ਼ੈਸਲਾ ਲਿਆ ਹੈ। ਇਸ ਵਿਚ 100 ਸੀਟਾਂ ਹੋਣਗੀਆਂ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਹੋਵੇਗਾ। ਇਸ ਨੂੰ 23 ਏਕੜ ਵਿਚ 418.3 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 81 ਹਜ਼ਾਰ ਤੋਂ ਵਧੇਰੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ, ਮੋੜਨੇ ਪੈਣਗੇ PM ਕਿਸਾਨ ਯੋਜਨਾ ਦੇ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8