ਰਾਹੁਲ ਗਾਂਧੀ ''ਤੇ ਟਿੱਪਣੀ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਮਾਰੋ : ਸੁਖਜਿੰਦਰ ਰੰਧਾਵਾ
Tuesday, Apr 01, 2025 - 06:19 PM (IST)

ਗੁਰਦਾਸਪੁਰ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਪਾਰਟੀ ਦੇ ਜੂਝਾਰੋ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖਿਲਾਫ ਕੀਤੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਹ ਰਾਹੁਲ ਗਾਂਧੀ ਖਿਲਾਫ ਬੋਲਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਮਾਰਨ। ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਰਾਹੁਲ ਗਾਂਧੀ ਖਿਲਾਫ ਕੀਤੀ ਗਈ ਟਿੱਪਣੀ ਮਾੜੀ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਸਵਾਲ ਕਰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਲੋਕ ਸਭਾ ਵਿਚ ਕਿਸਾਨਾਂ, ਦਲਿਤਾਂ, ਵਪਾਰੀਆਂ ਅਤੇ ਘੱਟ ਗਿਣਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਾਜਪਾ ਨਾਲ ਦੋ ਦੋ ਹੱਥ ਕਰ ਰਿਹਾ ਹੈ ਨਾਂ ਕਿ ਤੁਹਾਡੀ ਤਰ੍ਹਾਂ ਲੋਕਾਂ ਦੇ ਸਵਾਲਾਂ ਤੋਂ ਭੱਜ ਰਿਹਾ ਹੈ।