ਰਿਵਾਲਵਰ, ਜ਼ਿੰਦਾ ਰੌਂਦ ਅਤੇ ਕਾਰ ਸਮੇਤ 2 ਗ੍ਰਿਫਤਾਰ
Tuesday, Oct 14, 2025 - 03:41 PM (IST)
ਬਟਾਲਾ (ਬੇਰੀ, ਸਾਹਿਲ) : ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਇਕ ਰਿਵਾਲਵਰ, ਜ਼ਿੰਦਾ ਰੌਂਦ ਅਤੇ ਕਾਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਸ ਅਧਿਕਾਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਏ. ਐੱਸ. ਆਈ. ਵਰਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਫਤਿਹਗੜ੍ਹ ਚੂੜੀਆਂ ਤੋਂ ਇਕ ਕਾਰ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰ ਕੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਇਕ ਰਿਵਾਲਵਰ, ਇਕ ਜ਼ਿੰਦਾ ਰੌਂਦ 32 ਬੋਰ ਬਰਾਮਦ ਹੋਇਆ।
ਉਨ੍ਹਾਂ ਕਿਹਾ ਕਿ ਫੜੇ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਵਾਸੀ ਅਗਵਾਨ ਅਤੇ ਗੁਰਪ੍ਰੀਤ ਸਿੰਘ ਵਾਸੀ ਸੂਹਰ ਕਲਾਂ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਅਤੇ ਇਕ ਹੋਰ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
