ਪਿੰਡ ਸਾਹੋਵਾਲ ਦੀ ਸਰਪੰਚ ਮੁਅੱਤਲ, ਲੱਗੇ ਵੱਡੇ ਇਲਜ਼ਾਮ
Friday, Jul 07, 2023 - 03:40 PM (IST)

ਗੁਰਦਾਸਪੁਰ (ਵਿਨੋਦ) : ਪਿੰਡ ਸਾਹੋਵਾਲ ’ਚ ਪੰਚਾਇਤ ਦੀ ਜ਼ਮੀਨ ’ਤੇ ਪਿੰਡ ਦੀ ਸਰਪੰਚ ਬੀਬੀ ਦੇ ਪਤੀ ਵੱਲੋਂ ਨਾਜਾਇਜ਼ ਕਬਜ਼ਾ ਕਰਨ ਸਬੰਧੀ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਧਿਕਾਰੀ ਗੁਰਦਾਸਪੁਰ ਦੀ ਰਿਪੋਰਟ ਦੇ ਆਧਾਰ ’ਤੇ ਡਾਇਰੈਕਟਰ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਤੋਂ ਪਿੰਡ ਸਾਹੋਵਾਲ ਦੀ ਸਰਪੰਚ ਸੁਲੱਖਣੀ ਦੇਵੀ ਨੂੰ ਮੁਅੱਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਅਕਾਲੀ ਦਲ-ਭਾਜਪਾ ਗਠਜੋੜ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਇਸ ਸਬੰਧੀ ਡਾਇਰੈਕਟਰ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਆਦੇਸ਼ ਅਨੁਸਾਰ ਪਿੰਡ ਸਾਹੋਵਾਲ ਦੀ ਸਰਪੰਚ ਸੁਲੱਖਣੀ ਦੇਵੀ ਦੀ ਮਿਲੀਭੁਗਤ ਨਾਲ ਉਸ ਦੇ ਪਤੀ ਹਰੀ ਚੰਦ ਅਤੇ ਪਿੰਡ ਦੇ ਕੁਝ ਹੋਰ ਲੋਕਾਂ ਨੇ ਪਿੰਡ ਦੀ ਛੱਪੜ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ ਅਤੇ ਸਰਪੰਚ ਨੇ ਇਸ ਕਬਜ਼ੇ ਨੂੰ ਛੁਡਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ
ਇਸ ਸਬੰਧੀ ਜਾਂਚ ਪੜਤਾਲ ਦੇ ਬਾਅਦ ਸਰਪੰਚ ਸੁਲੱਖਣੀ ਦੇਵੀ ਨੂੰ ਮੁਅੱਤਲ ਕੀਤਾ ਗਿਆ ਅਤੇ ਹਲਕੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਆਦੇਸ਼ ਦਿੱਤਾ ਗਿਆ ਕਿ ਪਿੰਡ ਦਾ ਰਿਕਾਰਡ ਸਮੇਤ ਬੈਂਕ ਆਦਿ ਦਾ ਹਿਸਾਬ ਹੋਰ ਪੰਚਾਂ ਵੱਲੋਂ ਚੁਣੇ ਵਿਅਕਤੀ ਨੂੰ ਦਿੱਤਾ ਜਾਵੇ। ਇਸ ਸਬੰਧੀ ਸ਼ਿਕਾਇਤ ਪਿੰਡ ਦੇ ਹੀ ਇਕ ਵਿਅਕਤੀ ਸੋਮ ਲਾਲ ਨੇ ਉੱਚ ਅਧਿਕਾਰੀਆਂ ਨੂੰ ਕੀਤੀ ਸੀ।
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ