ਗੁਰਦੁਆਰਾ ਸੰਤ ਬਾਬਾ ਗੁਰਦਿਆਲ ਸਿੰਘ ਜੀ ਵਿਖੇ ਨਤਮਸਤਕ ਹੋਏ ਸੁਖਜਿੰਦਰ ਸਿੰਘ ਰੰਧਾਵਾ
Wednesday, Aug 28, 2024 - 03:00 PM (IST)
ਪਠਾਨਕੋਟ/ਟਾਂਡਾ : ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅੱਜ ਆਪਣੀ ਪਤਨੀ ਬੀਬੀ ਜਤਿੰਦਰ ਕੌਰ ਰੰਧਾਵਾ ਨਾਲ ਸੰਤ ਬਾਬਾ ਗੁਰਦਿਆਲ ਸਿੰਘ ਜੀ ਟਾਂਡੇ ਵਾਲਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕੁਝ ਦੇਰ ਸੰਤਾਂ ਦੀ ਸੰਗਤ ਕੀਤੀ ਅਤੇ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਪੰਜਾਬ ਦੀ ਚੜ੍ਹਦੀ ਕਲ੍ਹਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।