ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਦੇ ਮੁੱਖ ਦਫਤਰ ਦੇ ਉਦਘਾਟਨ ''ਤੇ ਦਿੱਤੀ ਵਧਾਈ
Thursday, Jan 16, 2025 - 05:33 PM (IST)
ਗੁਰਦਾਸਪੁਰ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਨਵੀਂ ਦਿੱਲੀ ਵਿਚ ਕਾਂਗਰਸ ਦੇ ਨਵੇਂ ਬਣੇ ਮੁੱਖ ਦਫਤਰ ਇੰਦਰਾ ਭਵਨ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋ ਕੇ ਆਪਣੇ ਸਾਥੀ ਲੀਡਰ ਸਾਹਿਬਾਨਾਂ ਦੇ ਨਾਲ ਅੱਜ ਦੇ ਇਸ ਇਤਿਹਾਸਕ ਦਿਨ ਦੀਆਂ ਸਮੂਹ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕਾਂਗਰਸ ਦੇ ਨਵੇਂ ਦਫ਼ਤਰ ਇੰਦਰਾ ਭਵਨ ਦਾ ਉਦਘਾਟਨ ਕਰਕੇ ਸੋਨੀਆ ਗਾਂਧੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਡਤ ਜਵਾਹਰ ਲਾਲ ਦੇ ਸੁਫਨਿਆਂ ਨੂੰ ਸਾਕਾਰ ਕੀਤਾ ਹੈ।
ਇਹ ਭਵਨ ਕਾਂਗਰਸ ਪਾਰਟੀ ਦੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੋਵੇਗਾ ਅਤੇ ਨਵੀਂ ਪੀੜ੍ਹੀ ਨੂੰ ਕਾਂਗਰਸ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ।