ਸੁਖਜਿੰਦਰ ਸਿੰਘ ਰੰਧਾਵਾ ਦਾ ਜੈਪੁਰ ਪਹੁੰਚਣ ''ਤੇ ਨਿੱਘਾ ਸਵਾਗਤ
Tuesday, Jul 09, 2024 - 04:07 PM (IST)
ਪਠਾਨਕੋਟ (ਸ਼ਾਰਦਾ) : ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਦਾ ਜੈਪੁਰ ਪਹੁੰਚਣ 'ਤੇ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਡੈਟਾਸਰਾ ਰਾਜਸਥਾਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਟੀਕਾ ਰਾਮ ਜੂਲੀ ਅਤੇ ਜੈਪੁਰ ਦੇ ਵਿਧਾਇਕ ਰਫ਼ੀਕ ਖ਼ਾਨ ਸਮੇਤ ਰਾਜਸਥਾਨ ਦੇ ਤਮਾਮ ਆਗੂਆਂ ਨੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਦਾ ਨਿੱਘਾ ਸਵਾਗਤ ਕੀਤਾ।
ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਦੌਰੇ ਦੌਰਾਨ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਅਤੇ ਸੂਬੇ ਦੇ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਰਾਜਸਥਾਨ ਵਿਚ ਸਰਕਾਰ ਚਲਾ ਰਹੀ ਭਾਜਪਾ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਜਨਤਾ ਦੀ ਕਚਹਿਰੀ ਵਿਚ ਲਿਜਾਣ ਲਈ ਕਾਂਗਰਸੀ ਆਗੂਆਂ ਨੂੰ ਪ੍ਰੇਰਿਤ ਕਰਨਗੇ। ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸ ਪਾਤਰ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।